ਨਵਾਂਸ਼ਹਿਰ (ਤ੍ਰਿਪਾਠੀ)- ਅਣਪਛਾਤੇ ਟਿੱਪਰ ਦੀ ਚਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ 24 ਸਾਲ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਹ ਹਾਦਸਾ ਨਵੇਂ ਸਾਲ ਦੀ ਰਾਤ ਸ਼ਨੀਵਾਰ ਦੇਰ ਰਾਤ ਨੂੰ ਵਾਪਰਿਆ। ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮ੍ਰਿਤਕ ਦੇ ਪਿਤਾ ਸੁਰਿੰਦਰ ਪਾਲ ਵਾਸੀ ਜੁਲਾਹਮਾਜਰਾ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ। ਉਸ ਦੇ 4 ਬੱਚਿਆਂ ’ਚੋਂ ਤੀਜੇ ਨੰਬਰ ਦਾ ਮੁੰਡਾ ਬਲਕਾਰ ਸਿੰਘ ਮਜ਼ਦੂਰੀ ਕਰਦਾ ਹੈ।
ਬੀਤੀ ਰਾਤ ਪਿੰਡ ਦੇ ਹੀ ਇਕ ਹੋਰ ਨੌਜਵਾਨ ਗੁਰਮੀਤ ਰਾਮ (23) ਪੁੱਤਰ ਸ਼ਾਦੀ ਰਾਮ ਦੇ ਨਾਲ ਮੋਟਰਸਾਈਕਲ ’ਤੇ ਕਿਸੇ ਨਿਜੀ ਕੰਮ ਲਈ ਨਵਾਂਸ਼ਹਿਰ ਗਿਆ ਸੀ। ਰਾਤ ਕਰੀਬ ਸਵਾ 10 ਵਜੇ ਰੇਲਵੇ ਰੋਡ ’ਤੇ ਨਹਿਰੂ ਗੇਟ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਪਣੀ ਚਪੇਟ ਵਿਚ ਲੈ ਲਿਆ, ਜਿਸ ਨਾਲ ਉਸ ਦੇ ਪੁੱਤਰ ਬਲਕਾਰ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਪਿੰਡ ਦਾ ਨੌਜਵਾਨ ਗੁਰਮੀਤ ਰਾਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਰੋਡ ਸਥਿਤ ਇਕ ਨਿਜੀ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ: ਟਾਂਡਾ ਵਿਖੇ ਜੰਗ ਦਾ ਮੈਦਾਨ ਬਣਿਆ ਖੇਡ ਮੈਦਾਨ, ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲ਼ੀਆਂ
ਇਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਪੀ. ਜੀ. ਆਈ. ਲਈ ਰੈਫਰ ਕਰ ਦਿੱਤਾ। ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਪੁਲਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ’ਚ ਭੇਜ ਦਿੱਤਾ ਗਿਆ ਹੈ।
ਰਾਤ ਨੂੰ ਨਹੀਂ ਟੁੱਟਦੀ ਰੇਤ ਨਾਲ ਭਰੇ ਟਿੱਪਰਾਂ ਦੀ ਲਾਈਨ, ਪੁਲਸ ਰਹਿੰਦੀ ਨਦਾਰਦ
ਇਥੇ ਇਹ ਦੱਸਣਯੋਗ ਹੈ ਕਿ ਸ਼ਹਿਰ ਦੇ ਵਿਚ ਵਿਚਾਲੇ ਸਥਿਤ ਇਸ ਮਾਰਗ ’ਤੇ ਪਹਿਲਾ ਵੀ ਸੜਕ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਰਾਤ 8 ਵਜੇ ਤੋਂ ਬਾਅਦ ਹੀ ਗੜ੍ਹਸ਼ੰਕਰ ਰੋਡ ਵੱਲੋਂ ਆਉਣ ਵਾਲੇ ਰੇਤੇ ਦੇ ਭਰੇ ਟਿੱਪਰਾਂ ਦੀ ਲਾਈਨ ਟੁੱਟਣ ਦਾ ਨਾਮ ਨਹੀਂ ਲੈਂਦੀ। ਕਈ ਵਾਰ ਇਸ ਮਾਰਗ ਤੋਂ ਸੜਕ ਕ੍ਰਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਵਿਚਾਲੇ ਸਥਿਤ ਇਸ ਮਾਰਗ ’ਤੇ ਪੁਲਸ ਦੀ ਹਾਜ਼ਰੀ ਨਾ ਦੇ ਬਰਾਬਰ ਰਹਿੰਦੀ ਹੈ।
ਇਹ ਵੀ ਪੜ੍ਹੋ: ਫਗਵਾੜਾ ’ਚ ਗਰਜੇ ਨਵਜੋਤ ਸਿੱਧੂ, ਕਿਹਾ-ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ’ਚ ਨਵੀਂ ਚਰਚਾ, ਨਿਗਮ ਅਫ਼ਸਰਾਂ ਦੇ ਘਰਾਂ ’ਤੇ ਛਾਪੇਮਾਰੀ ਹੋਵੇ ਤਾਂ ਮਿਲ ਸਕਦੀ ਹੈ ਭਾਰੀ ਮਾਤਰਾ 'ਚ ਨਕਦੀ
NEXT STORY