ਫਿਲੌਰ (ਸੋਨੂੰ)- ਫਿਲੌਰ-ਨੈਸ਼ਨਲ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ। ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਇਕ ਟਰਾਲਾ ਲੁਧਿਆਣਾ ਵੱਲੋਂ ਜਲੰਧਰ ਨੂੰ ਜਾ ਰਿਹਾ ਸੀ। ਰਸਤੇ 'ਚ ਤਕਨੀਕੀ ਖ਼ਰਾਬੀ ਆਉਣ ਕਾਰਨ ਟਰਾਲਾ ਸੜਕ 'ਤੇ ਖੜ੍ਹਾ ਹੋ ਗਿਆ। ਇਸ ਦੌਰਾਨ ਪਿੱਛੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਟਰਾਲੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਜਦੋਂ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਟਰਾਲਾ ਸੰਗਰੂਰ ਤੋਂ ਜਲੰਧਰ ਵੱਲ ਜਾ ਰਿਹਾ ਸੀ। ਰਸਤੇ 'ਚ ਤਕਨੀਕੀ ਖ਼ਰਾਬੀ ਕਾਰਨ ਇਸ ਨੂੰ ਰੋਕਿਆ ਗਿਆ ਸੀ, ਜਿਸ ਦੌਰਾਨ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੀ ਪੂਰੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਮੋਟਰਸਾਈਕਲ ਦੇ ਨੰਬਰ ਦੇ ਆਧਾਰ ’ਤੇ ਉਸ ਦਾ ਸਬੰਧ ਲੁਧਿਆਣਾ ਦੇ ਭੱਟੀਆਂ ਇਲਾਕੇ ਨਾਲ ਹੋਣ ਦੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
NEXT STORY