ਹੁਸ਼ਿਆਰਪੁਰ,(ਅਮਰਿੰਦਰ): ਸ਼ਹਿਰ 'ਚ ਜਲੰਧਰ ਰੋਡ ਦੇ ਨਾਲ ਲੱਗਦੇ ਸਿੰਗੜੀਵਾਲਾ ਰੇਲਵੇ ਫਾਟਕ ਨੇੜੇ ਕ੍ਰੇਨ, ਸਵੀਫਟ ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਜਿਸ ਦੌਰਾਨ 4 ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਿਥੇ ਰਾਤ 8 ਵਜੇ ਦੇ ਕਰੀਬ ਇਲਾਜ ਦੌਰਾਨ ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਉਜਾਗਰ ਸਿੰਘ ਨਿਵਾਸੀ ਹਰੀਪੁਰ ਦੀ ਮੌਤ ਹੋ ਗਈ। ਗੰਭੀਰ ਰੂਪ 'ਚ ਜ਼ਖਮੀ ਸਵੀਫਟ ਕਾਰ ਚਾਲਕ ਮਨਦੀਪ ਸਿੰਘ ਪੁੱਤਰ ਗੁਰਸ਼ੇਰ ਸਿੰਘ ਨਿਵਾਸੀ ਟੈਗੋਰ ਨਗਰ ਨੂੰ ਡਾਕਟਰਾਂ ਨੇ ਬਿਹਤਰ ਇਲਾਜ ਲਈ ਤੁੰਰਤ ਹੀ ਸ਼ਹਿਰ ਦੇ ਹੀ ਇਕ ਨਿਜੀ ਹਸਪਤਾਲ 'ਚ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਪੁਲਸ ਵੀ ਮੌਕੇ 'ਤੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।
ਪੁਲਸ ਵਲੋਂ ਮਾਮਲੇ ਦੀ ਜਾਂਚ
ਸਿਵਲ ਹਸਪਤਾਲ 'ਚ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮਾਡਲ ਟਾਊਨ 'ਚ ਤਾਇਨਾਤ ਏ. ਐਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਸ ਮ੍ਰਿਤਕ ਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਲਈ ਮੌਕੇ ਦੀ ਰਿਪੋਰਟ ਲੈਣ ਤੋਂ ਬਾਅਦ ਹੀ ਇਯ ਮਾਮਲੇ 'ਚ ਕੋਈ ਅਗਲੀ ਕਾਰਵਾਈ ਕਰੇਗੀ। ਪੁਲਸ ਮੁਤਾਬਕ ਹਾਦਸੇ ਤੋਂ ਬਾਅਦ ਕ੍ਰੇਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।
ਸੋਸ਼ਲ ਮੀਡੀਆ 'ਤੇ ਬਣੇ ਦੋਸਤ ਦਾ ਨਸ਼ਾ ਛੁਡਾਉਣ ਲਈ ਡੈਨਮਾਰਕ ਤੋਂ ਪੰਜਾਬ ਪੁੱਜੀ ਲੜਕੀ
NEXT STORY