ਫਤਹਿਗੜ੍ਹ ਸਾਹਿਬ (ਬਿਪਨ/ਸੁਰੇਸ਼)- ਕਿਸਾਨੀ ਮੰਗਾਂ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ’ਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹੀਦ ਹੋਏ ਕਿਸਾਨ ਚਰਨਜੀਤ ਸਿੰਘ ਬਡਵਾਲਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਐਤਵਾਰ ਨੂੰ ਜੀ. ਟੀ. ਰੋਡ ਸਰਹਿੰਦ ਵਿਖੇ ਜਾਮ ਲਾ ਕੇ ਇਨਸਾਫ ਦਿਵਾਉਣ ਲਈ ਧਰਨਾ ਲਗਾਇਆ ਗਿਆ। ਇਸ ਕਾਰਨ ਅੰਮ੍ਰਿਤਸਰ-ਦਿੱਲੀ ਸ਼ੇਰਸ਼ਾਹ ਸੂਰੀ ਮਾਰਗ ਤੇ ਸਾਰਾ ਦਿਨ ਜਾਮ ਲੱਗਿਆ ਰਿਹਾ ਹੈ।
ਇਸ ਦੌਰਾਨ ਧਰਨੇ ’ਚ ਜ਼ਿਲੇ ਦੇ ਹਰ ਹਲਕੇ ’ਚੋਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਪ੍ਰੀਸ਼ਦ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਖਨੌਰੀ ਸਣੇ ਹੋਰ ਬਾਰਡਰਾਂ ’ਤੇ ਬੈਠੇ ਕਿਸਾਨ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।

ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਬਡਵਾਲਾ ਤੋਂ ਸ਼ਹੀਦ ਹੋਏ ਕਿਸਾਨ ਆਗੂ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਨੂੰ ਪਰਿਵਾਰ ਨੂੰ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੌਰਾਨ ਦੇਰ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਦੀਆਂ ਮੰਗ ਨੂੰ ਸੂਬਾ ਸਰਕਾਰ ਵੱਲੋਂ ਮੰਨ ਲੈਣ ਤੋਂ ਬਾਅਦ ਧਰਨਾਕਾਰੀ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਪ੍ਰਗਟਾਈ ਅਤੇ ਧਰਨਾ ਚੁੱਕ ਲਿਆ ਗਿਆ।
ਇਸ ਦੌਰਾਨ ਦੇਰ ਸ਼ਾਮ ਜ਼ਿਲਾ ਫਤਹਿਗੜ੍ਹ ਸਾਹਿਬ ਦੇ ਐੱਸ. ਪੀ. (ਆਈ) ਰਾਕੇਸ਼ ਯਾਦਵ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਜਾਂਦੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੀ ਲਾਸ਼ ਨੂੰ ਖਨੌਰੀ ਬਾਰਡਰ ਤੇ ਲਿਜਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਉਸ ਦੇ ਪਿੰਡ ’ਚ ਆ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲੇ ਦੇ ਹਰ ਪਿੰਡ ’ਚੋਂ ਕਿਸਾਨ ਭਰਾਵਾਂ ਨੂੰ ਧਰਨੇ 'ਚ ਪੁੱਜਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਸ਼ਹਿਰਾਂ ਦੀ ਬਦਲੇਗੀ ਨੁਹਾਰ, ਮਿਲਣਗੀਆਂ 347 ਈ-ਬੱਸਾਂ
NEXT STORY