ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿਖੇ ਸੜਕ ਸੁਰੱਖਿਆ ਫੋਰਸ (SSF) ਨੂੰ ਲੋਕ ਅਰਪਣ ਕੀਤਾ। ਇਸ ਸਬੰਧੀ ਲੋਕਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਸ ਪੀ.ਏ.ਪੀ ਦੀ ਟੁਕੜੀ ਸੜਕ ਸੁਰੱਖਿਆ ਫੋਰਸ ਤਾਇਨਾਤ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਵਿਧਾਇਕ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ 144 ਅਤਿ-ਆਧੁਨਿਕ ਗੱਡੀਆਂ ਨਾਲ ਲੈਸ ਹੋਵੇਗੀ ਅਤੇ ਇਸ ਟਾਸਕ ਫੋਰਸ ਦੀ ਹਰੇਕ ਗੱਡੀ 30 ਕਿਲੋਮੀਟਰ ਦੇ ਇਲਾਕੇ ਦੀ ਨਿਗਰਾਨੀ ਕਰੇਗੀ।
ਇਸ ਫੋਰਸ ਵਿਚ 5000 ਮੁਲਾਜ਼ਮ ਨਿਯੁਕਤ ਕੀਤੇ ਜਾਣਗੇ ਜੋ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਦਿਨ-ਰਾਤ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਵਿਧਾਇਕ ਸਰਾਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਐੱਸ. ਐੱਸ. ਐੱਫ ਟੀਮ ਨਾਲ ਵੱਧ ਰਹੇ ਹਾਦਸਿਆਂ ’ਚ ਸੁਧਾਰ ਆਵੇਗਾ ਅਤੇ ਲੋਕਾਂ ਦੀ ਸੁਰੱਖਿਅਤਾ ਵਿਚ ਵਾਧਾ ਹੋਵੇਗਾ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
NEXT STORY