ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ) : ਪੰਜਾਬ ਭਰ ਵਿਚ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਇਸ ਦੇ ਤਹਿਤ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਫਿਰੋਜ਼ਪੁਰ ’ਚ ਪੁਲਸ ਵੱਲੋਂ ਸ਼ਾਮ 6 ਵਜੇ ਤੋਂ ਲੈ ਕੇ ਰਾਤ ਭਰ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਫਿਰੋਜ਼ਪੁਰ ’ਚ ਪੁਲਸ ਵੱਲੋਂ ਭਾਰਤ ਬਾਰਡਰ ਦੇ ਨਾਲ ਲੱਗਦੇ ਸਰਹਦੀ ਖੇਤਰਾਂ ’ਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਵੀ ਨਾਕਾਬੰਦੀ ਕੀਤੀ ਜਾ ਰਹੀ ਹੈ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ
ਇਸ ਮੁਹਿੰਮ ਤਹਿਤ ਸ਼ਹੀਦ ਊਧਮ ਸਿੰਘ ਚੌਕ ਫਿਰੋਜ਼ਪੁਰ ਸ਼ਹਿਰ ਵਿਖੇ ਅੱਜ ਡੀ. ਐੱਸ. ਪੀ. ਸੁਖਵਿੰਦਰ ਸਿੰਘ ਅਤੇ ਐੱਸ. ਐੱਚ. ਓ. ਥਾਣਾ ਸਿਟੀ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਕਾਗਜ਼ਾਂ ਦੇ ਚੱਲ ਰਹੇ ਵਾਹਨਾਂ ਨੂੰ ਥਾਣਿਆਂ ’ਚ ਬੰਦ ਕੀਤਾ ਗਿਆ । ਇਸ ਮੌਕੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਅਤੇ ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਜ਼ਾਨਾ ਸ਼ਾਮ 6 ਵਜੇ ਤੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਨਕਾਬੰਦੀ ਅਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲੋਕ ਪੁਲਸ ਨੂੰ ਆਪਣਾ ਸਹਿਯੋਗ ਦੇਣ ਅਤੇ ਜੇਕਰ ਲੋਕਾਂ ਨੂੰ ਕਿਸੇ ਵੀ ਥਾਂ ’ਤੇ ਕੋਈ ਸਮਾਜ ਵਿਰੋਧੀ ਅਨਸਰ ਜਾਂ ਨਸ਼ਾ ਸਮੱਗਲਰ ਨਸ਼ਾ ਵੇਚਦੇ ਹੋਏ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
ਗੁਰਦਾਸਪੁਰ-ਬਟਾਲਾ ਵਿਚ ਵੀ ਲੱਗੇ ਨਾਕੇ
ਜ਼ਿਲਾ ਪੁਲਸ ਮੁਖੀ ਆਦਿੱਤਯ ਦੇ ਦਿਸ਼ਾ ਨਿਰਦੇਸ਼ਾਂ ’ਤੇ ਥਾਣਾ ਸਦਰ ਪੁਲਸ ਗੁਰਦਾਸਪੁਰ ਵੱਲੋਂ ਬਟਾਲਾ ਪੁਲਸ ਦੇ ਨਾਲ ਮਿਲ ਕੇ ਪਠਾਨਕੋਟ-ਅੰਮਿ੍ਤਸਰ ਨੈਸ਼ਨਲ ਹਾਈਵੇ ’ਤੇ ਪੈਂਦੇ ਹਾਈਟੈਕ ਬੱਬਰੀ ਪੁਲਸ ਨਾਕੇ ’ਤੇ ਨਾਕਾਬੰਦੀ ਕਰਕੇ ਵੱਡੀ ਪੱਧਰ ’ਤੇ ਚੈਕਿੰਗ ਅਭਿਆਨ ਚਲਾਇਆ। ਜਿਸ ਵਿਚ ਵੱਡੀ ਗਿਣਤੀ ਵਿਚ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਸਮੇਤ ਹੋਰ ਵਾਹਨਾਂ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਗਈ।
ਮਹਿਲ ਕਲਾਂ ਵਿਖੇ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ
ਮਹਿਲ ਕਲਾਂ ਵਿਖੇ ਪੁਲਸ ਵੱਲੋਂ ਇਕ ਵੱਡੀ ਨਾਕਾਬੰਦੀ ਕੀਤੀ ਗਈ। ਇਹ ਕਾਰਵਾਈ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਨਿਰਦੇਸ਼ਾਂ ਅਤੇ ਡਿਊਟੀ ਐੱਸ. ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਮੁਖੀ ਸੇਰਵਿੰਦਰ ਸਿੰਘ ਔਲਖ ਦੀ ਅਗਵਾਈ ’ਚ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਕ ਹੋਰ ਬੈਂਕ 'ਚ ਹੋ ਗਿਆ ਵੱਡਾ ਫਰਾਡ, ਬੈਂਕ 'ਚ ਪਿਆ ਲੋਕਾਂ ਦਾ ਸੋਨਾ ਹੋਇਆ...
ਜ਼ਿਲਾ ਬਰਨਾਲਾ ’ਚ ਸਪੈਸ਼ਲ ਚੈਕਿੰਗ ਮੁਹਿੰਮ
ਬਰਨਾਲਾ ਪੁਲਸ ਵੱਲੋਂ ਜ਼ਿਲੇ ’ਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਦੌਰਾਨ ਜ਼ਿਲੇ ਦੇ ਵੱਖ-ਵੱਖ ਮਹੱਤਵਪੂਰਨ ਪੁਆਇੰਟਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਸਖਤ ਜਾਂਚ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਜ਼ਿਲੇ ’ਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣਾ ਹੈ। ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ, ਜਿਸ ’ਚ ਦਸਤਾਵੇਜ਼ਾਂ ਦੀ ਪੜਤਾਲ ਅਤੇ ਸ਼ੱਕੀ ਵਸਤੂਆਂ ਦੀ ਤਲਾਸ਼ੀ ਸ਼ਾਮਲ ਸੀ। ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣਾ ਹੈ।
ਰੂਪਨਗਰ ਪੁਲਸ ਹੋਈ ਚੌਕਸ, ਦਿਨ-ਰਾਤ ਸਪੈਸ਼ਲ ਨਾਕਾਬੰਦੀ
ਰੂਪਨਗਰ ਜ਼ਿਲਾ ਪੁਲਸ ਵਲੋਂ ਜ਼ਿਲੇ ਭਰ ’ਚ ਨਾਕਾਬੰਦੀ ਕੀਤੀ ਗਈ ਅਤੇ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧ ’ਚ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਦੀ ਜਾਂਚ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਮਾੜੇ ਅਨਸਰਾਂ ਤੇ ਸ਼ਿਕੰਜਾ ਕੱਸਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪੁਲਸ ਵੱਲੋਂ ਸਮੂਹ ਸਬ-ਡਵੀਜ਼ਨਾਂ ਵਿਚ ਦਿਨ-ਰਾਤ ਸਮੇਂ ਸਪੈਸ਼ਲ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਕਈ ਨਾਕਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਤਾਇਨਾਤ ਪੁਲਸ ਟੀਮਾਂ ਨੂੰ ਸਖਤ ਚੌਕਸੀ ਅਤੇ ਸੁਚਾਰੂ ਢੰਗ ਨਾਲ ਕਾਰਵਾਈ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਬੱਚਿਆਂ ਦੀਆਂ ਲੱਗੀਆਂ ਮੌਜਾਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 5 ਮਹੀਨਿਆਂ ਦੀ ਕਾਰਵਾਈ 'ਤੇ ਸਪੈਸ਼ਲ DGP ਅਰਪਿਤ ਸ਼ੁਕਲਾ ਦੇ ਵੱਡੇ ਖ਼ੁਲਾਸੇ
NEXT STORY