ਜਲੰਧਰ-12 ਫਰਵਰੀ ਨੂੰ ਦੇਸ਼ ਭਰ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਕਾਰਨ ਨਕੋਦਰ ਰਸਤਾ 3 ਦਿਨਾਂ ਲਈ ਬੰਦ ਰਹੇਗਾ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੰਗਤ ਵੱਲੋਂ 11 ਫਰਵਰੀ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਰੂਟ ਡਾਇਵਰਸ਼ਨ ਦਾ ਇਸਤੇਮਾਲ ਕਰਨਾ ਪਏਗਾ। ਇਥੇ ਦੱਸਣਯੋਗ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਭਵਨ ਨਕੋਦਰ ਰੋਡ ਵਿਖੇ ਇਕ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ 'ਚ 11 ਫਰਵਰੀ ਨੂੰ ਜਲੰਧਰ ਸ਼ਹਿਰ 'ਚ ਇਕ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
ਆਉਣ ਵਾਲੇ ਜਾਣ ਵਾਲੇ ਲੋਕਾਂ ਲਈ ਟ੍ਰੈਫਿਕ ਪੁਲਸ ਨੇ ਇਕ ਰੂਟ ਪਲਾਨ ਜਾਰੀ ਕੀਤਾ ਹੈ। ਵਾਹਨ ਚਾਲਕਾਂ ਨੂੰ ਡਾਇਵਰਟ ਕੀਤੇ ਰੂਟਾਂ ਦੀ ਵਰਤੋਂ ਕਰਨੀ ਪਵੇਗੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟ੍ਰੈਫਿਕ ਪੁਲਸ ਨੇ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਹ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼ੁਰੂ ਹੋਵੇਗੀ ਅਤੇ ਗੁਰੂ ਰਵਿਦਾਸ ਚੌਂਕ, ਭਗਵਾਨ ਵਾਲਮੀਕਿ ਚੌਂਕ, ਮਿਲਾਪ ਚੌਂਕ, ਬਸਤੀ ਅੱਡਾ ਸਮੇਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੂਟਾ ਮੰਡੀ ਸਥਿਤ ਧਾਮ ਵਿਖੇ ਸਮਾਪਤ ਹੋਵੇਗਾ। ਇਸ ਸ਼ੋਭਾ ਯਾਤਰਾ ਵਿੱਚ ਨਾ ਸਿਰਫ਼ ਸੂਬੇ ਤੋਂ ਸਗੋਂ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨਾਲ ਬਦਲੇਗੀ ਕੌਮੀ ਸਿਆਸਤ ਦੀ ਤਸਵੀਰ, ਜਾਣੋ ਕਿਵੇਂ
ਇਹ ਰਸਤੇ ਰਹਿਣਗੇ ਡਾਇਵਰਟ
ਜਲੰਧਰ ਵਿਖੇ ਪ੍ਰਤਾਪਪੁਰਾ ਮੋੜ, ਬਦਲਾ ਚੌਂਕ, ਮਾਤਾ ਰਾਣੀ ਚੌਂਕ, ਬਬਰੀਕ ਚੌਂਕ, ਡਾ. ਅੰਬੇਡਕਰ ਭਵਨ ਮੋੜ ਨਕੋਦਰ ਰੋਡ, ਵਡਾਲਾ ਪਿੰਡ ਬਾਗ ਨੇੜੇ ਤਿਲਕ ਨਗਰ ਰੋਡ, ਘਈ ਹਸਪਤਾਲ ਨੇੜੇ ਸ਼੍ਰੀ ਗੁਰੂ ਰਵਿਦਾਸ ਚੌਂਕ, ਚਾਰਾ ਮੰਡੀ, ਮਨਬਰੋ ਚੌਂਕ, ਜੱਗੂ ਚੌਂਕ (ਘੁੱਲੇ ਦੀ ਚੱਕੀ ਨੇੜੇ ਸਿਧਾਰਥ ਨਗਰ ਰੋਡ), ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਨਕੋਦਰ ਚੌਂਕ, ਗੁਰੂ ਅਮਰਦਾਸ ਚੌਂਕ, ਸਮਰਾ ਚੌਂਕ, ਕੁਲ ਰੋਡ, ਟ੍ਰੈਫਿਕ ਸਿਗਨਲ ਲਾਈਟਾਂ, ਅਰਬਨ ਅਸਟੇਟ ਫੇਜ਼-2-ਸੀਟੀ ਇੰਸਟੀਚਿਊਟ ਤੋਂ ਪਿੰਡ ਪ੍ਰਤਾਪਪੁਰਾ-ਨਕੋਦਰ ਰੂਟ ਦੀ ਵਾਹਨ ਚਾਲਕ ਵਰਤੋਂ ਕਰਨਗੇ। 10 ਤੋਂ 12 ਫਰਵਰੀ ਤੱਕ, ਜਲੰਧਰ ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਵਾਲੇ ਪਾਸੇ ਜਾਣ ਵਾਲੇ ਸਾਰੇ ਵਾਹਨ ਅਤੇ ਯਾਤਰੀ ਬੱਸਾਂ ਸਤਲੁਜ ਚੌਂਕ, ਬਡਾਲਾ ਚੌਂਕ ਵਾਇਆ ਸ਼੍ਰੀ ਗੁਰੂ ਰਵਿਦਾਸ ਚੌਂਕ, ਨਕੋਦਰ ਚੌਂਕ ਰੋਡ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਰਹੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਦੋ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ
ਇਥੇ ਇਹ ਵੀ ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਜਲੰਧਰ 'ਚ 11 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪ੍ਰਕਾਸ਼ ਪੁਰਬ ਦੇ ਦਿਹਾੜੇ 12 ਫਰਵਰੀ ਨੂੰ ਪੂਰੇ ਪੰਜਾਬ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿੱਦਿਅਕ ਅਦਾਰਿਆਂ 'ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ। ਇਸ ਤਹਿਤ ਜਲੰਧਰ 'ਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ਾਸ ਖ਼ਬਰ, ਭੰਡਾਰਿਆਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
ਇਸ ਖ਼ਾਸ ਮੌਕੇ 11 ਅਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਨ ਵਾਲੇ 2 ਲੋਕ ਹਥਿਆਰਾਂ ਸਮੇਤ ਗ੍ਰਿਫ਼ਤਾਰ
NEXT STORY