ਜਲੰਧਰ (ਧਵਨ)–ਜਲੰਧਰ ਲੋਕ ਸਭਾ ਉਪ-ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਨਕੋਦਰ ’ਚ ਮੁੱਖ ਮੰਤਰੀ ਨੇ ਬਿਲਗਾ ਤੋਂ ਲੈ ਕੇ ਨੂਰਮਹਿਲ ਤਕ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਕਈ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਪੰਜਾਬ ਵਿਚ ਅਸੀਂ ਸਰਕਾਰ ਬਣਾਉਣ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਤੇ ਸਰਕਾਰੀ ਸਕੂਲਾਂ ਨੂੰ ਸੁਧਾਰਨਾ ਸ਼ੁਰੂ ਕੀਤਾ। ਪੰਜਾਬ ਵਿਚ ਹੁਣ ਦਿੱਲੀ ਵਾਂਗ ਵਰਲਡ ਕਲਾਸ ਸਕੂਲ ਬਣ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਕਈ ਸਕੂਲ ਆਫ ਐਮੀਨੈਂਸ ਬਣ ਕੇ ਤਿਆਰ ਹੋ ਜਾਣਗੇ।
ਇਹ ਖ਼ਬਰ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ, ਸਿੱਖਾਂ ਦੇ ਧਾਰਮਿਕ ਮੁੱਦਿਆਂ ਨੂੰ ਲੈ ਕੇ ਕੀਤੀ ਅਪੀਲ
ਸਿੱਖਿਆ ਵਾਂਗ ਹੀ ਸਾਡੀ ਸਰਕਾਰ ਨੇ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਵੀ ਸ਼ੁਰੂਆਤ ਕੀਤੀ ਹੈ। ਸਰਕਾਰ ਬਣਨ ਦੇ ਸਿਰਫ ਇਕ ਸਾਲ ਅੰਦਰ ਹੀ ਅਸੀਂ ਪੰਜਾਬ ਵਿਚ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ। ਅੱਜ ਹੋਰ 80 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਹੁਣ ਪੰਜਾਬ ਵਿਚ ਕੁਲ 580 ਮੁਹੱਲਾ ਕਲੀਨਿਕ ਹੋ ਗਏ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਹੁਣ ਤਕ 20 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਹੋ ਚੁੱਕਾ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਚੈੱਕਅਪ ਹੋਇਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਆਰਮੀ ਚੀਫ਼ ਬਾਜਵਾ ਦੀ ਅਸ਼ਲੀਲ ਵੀਡੀਓ ਨਾਲ ਦੇਸ਼ ’ਚ ਆਇਆ ਭੂਚਾਲ
ਰੋਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ ਇਕ ਸਾਲ ਵਿਚ ਪੰਜਾਬ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਅਸੀਂ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ 25,000 ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਕੱਢਣ ਦਾ ਐਲਾਨ ਕੀਤਾ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ’ਚੋਂ ਭ੍ਰਿਸ਼ਟਾਚਾਰ ਤੇ ਮਾਫ਼ੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਪਿਛਲੇ ਇਕ ਸਾਲ ਵਿਚ ਅਸੀਂ ਅਣਗਿਣਤ ਭ੍ਰਿਸ਼ਟ ਅਫ਼ਸਰਾਂ, ਕਰਮਚਾਰੀਆਂ ਤੇ ਨੇਤਾਵਾਂ ’ਤੇ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ। ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਵਿਚ ਲੈਂਡ ਮਾਫ਼ੀਆ, ਸੈਂਡ ਮਾਫ਼ੀਆ, ਕੇਬਲ ਮਾਫ਼ੀਆ ਅਤੇ ਡਰੱਗਜ਼ ਮਾਫ਼ੀਆ ਦਾ ਬੋਲਬਾਲਾ ਸੀ ਕਿਉਂਕਿ ਸੱਤਾ ’ਚ ਬੈਠੇ ਲੋਕ ਉਨ੍ਹਾਂ ਨੂੰ ਸਰਪ੍ਰਸਤੀ ਦਿੰਦੇ ਸਨ। ਅਸੀਂ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਪੰਜਾਬ ’ਚੋਂ ਖ਼ਤਮ ਕੀਤਾ ਅਤੇ ਪਾਰਦਰਸ਼ੀ ਸ਼ਾਸਨ ਦੀ ਸਥਾਪਨਾ ਕੀਤੀ। ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਚੋਣ ਨਾਲ ਭਾਜਪਾ ਤੇ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਪਰ ਸੁਸ਼ੀਲ ਰਿੰਕੂ ਦੇ ਜਿੱਤਣ ਨਾਲ ਸਾਡਾ ਹੌਸਲਾ ਵਧੇਗਾ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਤੇ ਲਗਨ ਨਾਲ ਪੰਜਾਬ ਵਾਸੀਆਂ ਲਈ ਕੰਮ ਕਰਾਂਗੇ।
ਵਿਜੀਲੈਂਸ ਦਾ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ, ਸੂਬੇ ਦੇ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਪਤੀ-ਪਤਨੀ ਗ੍ਰਿਫ਼ਤਾ
NEXT STORY