Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:04:01 PM

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ

  • Edited By Gurminder Singh,
  • Updated: 21 Feb, 2026 06:18 PM
Moga
roadways employees pensioners of punjab
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਸੂਬਾ ਚੇਅਰਮੈਨ ਕਾਮਰੇਡ ਗੁਰਦੀਪ ਸਿੰਘ ਮੋਤੀ ਨੇ ਆਪਣੇ ਸੰਬੋਧਨ ਵਿਚ ਕਾਮਰੇਡ ਐੱਚ. ਵੀ. ਅਨੰਤ ਸੁਬਾਰਾਓ ਵਲੋਂ ਦੇਸ਼ ਭਰ ਦੇ ਟਰਾਂਸਪੋਰਟ ਮੁਲਾਜ਼ਮਾਂ ਦੀ ਬਿਹਤਰੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕੌਮਾਂਤਰੀ ਪੱਧਰ ’ਤੇ ਵਾਪਰ ਰਹੀਆਂ ਵੱਖ-ਵੱਖ ਘਟਨਾਵਾਂ ’ਤੇ ਵੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਇਸ ਮੀਟਿੰਗ ਵਿਚ ਪਿਛਲੇ ਦਿਨੀ ਸਦੀਵੀਂ ਵਿਛੋੜਾ ਦੇ ਗਏ। ਟਰਾਂਸਪੋਰਟ ਮੁਲਾਜ਼ਮਾਂ ਦੀ ਕੌਮੀ ਨੇਤਾ ਕਾਮਰੇਡ ਐਚ ਵੀ ਅਨੰਤ ਸੱਬਾਰਾਓ, ਜਥੇਬੰਦੀ ਦੇ ਸੀਨੀਅਰ ਆਗੂ ਚਮਕੌਰ ਸਿੰਘ ਡਗਰੂ, ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਦੇ ਛੋਟੇ ਭਰਾ ਜਗਦੇਵ ਸਿੰਘ ਪੱਪਾ ਭੁੰਗਰਨੀ ਅਤੇ ਹੋਰ ਵੱਖ-ਵੱਖ ਸ਼ਖਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ : ਲੁਕ-ਛਿਪ ਕੇ ਅਮਰੀਕਾ ਰਹੇ ਗੁਰਵਿੰਦਰ ਨੂੰ ਮਸਾਂ ਮਿਲਿਆ ਸੀ ਲਾਇਸੰਸ, ਹੁਣ ਵਾਪਰ ਗਿਆ ਭਾਣਾ

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵਿਸ਼ੇਸ਼ ਤੌਰ ’ਤੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਭਗਵੰਤ ਮਾਨ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਆਗੂ ਸਵਰਨ ਸਿੰਘ ਹਠੂਰ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈੱਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਭੁਪਿੰਦਰ ਸਿੰਘ ਸੇਖੋ, ਨਸੀਬ ਸਿੰਘ ਜੜੋਤ, ਹਰਜਿੰਦਰ ਸਿੰਘ ਸੀਲੋਂ, ਬੂਟਾ ਸਿੰਘ ਭੱਟੀ, ਸਵਰਨ ਸਿੰਘ ਤਰਨ ਤਾਰਨ, ਮੁਖਤਿਆਰ ਸਿੰਘ ਫਿਰੋਜ਼ਪੁਰ, ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਨਿਰਵੈਰ ਸਿੰਘ ਅੰਮ੍ਰਿਤਸਰ, ਅਮਰੀਕ ਸਿੰਘ ਬਟਾਲਾ, ਗੁਰਦੀਪ ਸਿੰਘ ਪਠਾਨਕੋਟ, ਸਤਪਾਲ ਸਿੰਘ ਸਹਿਗਲ, ਗੁਰਮੀਤ ਸਿੰਘ ਚੰਡੀਗੜ੍ਹ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ ਨੇ ਪਿਛਲੇ ਸਮੇਂ ਦੌਰਾਨ ਹੋਏ ਵੱਖ-ਵੱਖ ਐਕਸ਼ਨਾਂ ਦਾ ਰੀਵਿਊ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਮੀਡੀਏ ਵਿਚ ਫੋਕੀ ਇਸ਼ਤਿਹਾਰਬਾਜ਼ੀ ਕਰ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਿਆਸ ਨੇੜੇ ਮਿਲਿਆ ਆਈ. ਈ. ਡੀ., ਪੂਰਾ ਥਾਣਾ ਉਡਾਉਣ ਦੀ ਸੀ ਪਲਾਨਿੰਗ

ਪੰਜਾਬ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਦਾ ਬੇੜਾ ਗ਼ਰਕ ਕਰ ਕੇ ਰੱਖ ਦਿੱਤਾ ਹੈ। ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਸਹੂਲਤ ਦੇਣ, ਰੈਲੀਆਂ ਵਾਸਤੇ ਸਰਕਾਰੀ ਬੱਸਾਂ ਭੇਜਣ ਅਤੇ ਹੋਰ ਵੱਖ-ਵੱਖ ਵਰਗਾਂ ਨੂੰ ਫ੍ਰੀ ਬੱਸ ਸਰਵਿਸ ਦੇ ਪੰਜਾਬ ਸਰਕਾਰ ਵੱਲ ਪੰਜਾਬ ਰੋਡਵੇਜ਼ ਦੇ 1000 ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ 2407 ਤੋਂ ਘੱਟ ਕੇ ਸਿਰਫ 1460 ਰਹਿ ਗਿਆ ਹੈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ’ਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 12 ਫਰਵਰੀ ਨੂੰ ਹੋਈ ਚੋਣ ਵਿਆਪੀ ਹੜਤਾਲ ਅਤੇ ਵੱਖ-ਵੱਖ ਪੱਧਰ ’ਤੇ ਹੋਈਆਂ ਰੈਲੀਆਂ ਵਿਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਾਥੀਆਂ ਵੱਲੋਂ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਟਰਾਂਸਪੋਰਟ ਦੇ ਸਰਕਾਰੀ ਅਦਾਰੇ ਨੂੰ ਬਿਲਕੁਲ ਤਬਾਹ ਕਰਨ ਦੀ ਨੀਤੀ ਤਹਿਤ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਸਰਕਾਰੀ ਬੱਸਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੇ ਵਿਰੋਧ ਵਿਚ ਅਤੇ ਤੁਰੰਤ ਸਰਕਾਰੀ ਬੱਸਾਂ ਨਵੀਆਂ ਪਾਉਣ ਦੀ ਮੰਗ ਨੂੰ ਲੈ ਕੇ ਮਿਤੀ 24 ਫਰਵਰੀ ਨੂੰ ਰੋਪੜ ਅਤੇ 28 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਡੀਪੂਆਂ ਸਾਹਮਣੇ ਗੇਟ ਰੈਲੀਆਂ ਕਰਨ ਅਤੇ 7 ਮਾਰਚ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ਸਾਹਮਣੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੱਟੀ ਸ਼ਹਿਰ ਵਿਚ ਰੋਸ ਮਾਰਚ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਨਿਰਣਾ ਲਿਆ ਗਿਆ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ

ਇਹ ਹਨ ਯੂਨੀਅਨ ਦੀਆਂ ਮੰਗਾਂ

ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ. ਏ. ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ 316 ਪਟੀਸ਼ਨਰਾਂ ਵਾਂਗ ਤੁਰੰਤ ਹੋਰਨਾਂ ’ਤੇ ਵੀ ਲਾਗੂ ਕੀਤਾ ਜਾਵੇ ਅਤੇ ਹੁਣ ਇਸ ਫੈਸਲੇ ਨੂੰ ਹੋਰਨਾਂ ’ਤੇ ਲਾਗੂ ਕਰਨ ਦੀ ਬਜਾਏ ਵਿੱਤ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ 40 ਸਾਲ ਤੋਂ ਵੱਧ ਪੁਰਾਣਾ ਕਲੇਮ ਕਹਿ ਕੇ ਰੱਦ ਕਰਨ ਦੀਆਂ ਗੈਰ ਕਾਨੂੰਨੀ ਕਾਰਵਾਈਆਂ ਨੂੰ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਦੱਸਿਆ ਗਿਆ। ਇਹ ਮੰਗ ਵੀ ਕੀਤੀ ਗਈ ਕਿ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਵੱਖ-ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ।

ਇਹ ਵੀ ਪੜ੍ਹੋ : ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਸਬੰਧੀ ਨਵੇਂ ਹੁਕਮ ਜਾਰੀ

  • Roadways employees
  • pensioners of Punjab
  • state level rally
  • ਰੋਡਵੇਜ਼ ਮੁਲਾਜ਼ਮ
  • ਪੰਜਾਬ ਦੇ ਪੈਨਸ਼ਨਰ
  • ਸੂਬਾ ਪੱਧਰੀ ਰੈਲੀ

ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਕਤਲ ਦੇ ਦੋਸ਼

NEXT STORY

Stories You May Like

  • roadways employees  punjab pensioners  gate rally
    ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ ਨੂੰ...
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • trump announced talks with iran
    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ
  • contract workers of punjab roadways protest
    ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਦਾ ਰੱਖਿਆ ਚੱਕਾ ਜਾਮ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +