ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸ਼ਿਵ ਕੁਮਾਰ ਅਤੇ ਪ੍ਰਗਟ ਸਿੰਘ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਸਰਕਾਰ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਜਾਇਜ਼ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਮੋਹਨ ਸਿੰਘ, ਸੋਹਣ ਸਿੰਘ, ਕਿਰਨ ਕੁਮਾਰ, ਜਗਤਾਰ ਸਿੰਘ, ਜਸਵੀਰ ਸਿੰਘ, ਪਿਆਰਾ ਰਾਮ, ਸੁੱਚਾ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਰਾਏ ਸਿੰਘ, ਰਾਮ ਲੁਭਾਇਆ, ਗਿਆਨ ਚੰਦ, ਸੁਰਜੀਤ ਸਿੰਘ, ਸਤਪਾਲ ਸਿੰਘ, ਚਮਨ ਲਾਲ, ਰਾਜ ਸਿੰਘ, ਜਗਤਾਰ ਸਿੰਘ, ਕਿਸ਼ਨ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਕੁਮਾਰ, ਜੋਗਿੰਦਰ ਸਿੰਘ, ਰਾਮ ਮੂਰਤੀ, ਕਿਰਪਾਲ ਸਿੰਘ, ਅਮਰ ਸਿੰਘ, ਹਰਦੀਪ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।
ਕੀ ਹਨ ਮੰਗਾਂ : ਮੈਡੀਕਲ ਭੱਤਾ 2500 ਰੁਪਏ ਕਰਨਾ, ਡੀ. ਏ. ਦਾ 50 ਫੀਸਦੀ ਬੇਸਿਕ 'ਚ ਮਰਜ ਕਰਨਾ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਜਨਵਰੀ 2016 ਤੋਂ ਡੀ. ਏ. ਦੀ ਕਿਸ਼ਤ ਜਾਰੀ ਕਰਨਾ, ਪੇ-ਕਮਿਸ਼ਨ ਦੀ ਰਿਪੋਰਟ ਜਲਦ ਜਾਰੀ ਕਰਨਾ ਆਦਿ।
ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਵਾਲਿਆਂ 'ਤੇ ਪਰਚਾ
NEXT STORY