ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਜਨ ਸਿੰਘ ਦੀ ਅਗਵਾਈ ’ਚ ਹੋਈ, ਜਿਸ ’ਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਉਪਰੰਤ ਸਮੂਹ ਪੈਨਸ਼ਨਰਾਂ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ।
ਪੈਨਸ਼ਨਰਜ਼ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਰਣਜੀਤ ਕੁਮਾਰ ਸ਼ਰਮਾ, ਜਗਦੀਸ਼ ਲਾਲ, ਮਨਮੋਹਨ ਸਿੰਘ, ਕੁਲਭੂਸ਼ਣ, ਪ੍ਰਕਾਸ਼ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਸਵਰਨ ਸਿੰਘ, ਇੰਦਰਮੋਹਨ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
ਰਸਤੇ ਨੂੰ ਲੈ ਕੇ ਝਗਡ਼ਾ, ਪਰਿਵਾਰ ਦੇ 3 ਮੈਂਬਰ ਜ਼ਖਮੀ
NEXT STORY