ਤਰਨਤਾਰਨ (ਰਮਨ) : ਥਾਣਾ ਸਰਹਾਲੀ ਦੀ ਪੁਲਸ ਨੇ ਪੰਜਾਬ ਪੁਲਸ 'ਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਹੇ ਵਿਅਕਤੀ ਨੂੰ 4 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦਾ ਨਿਸ਼ਾਨਾ ਬਣਾਉਣ ਸਬੰਧੀ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਲਾਜ ਦੌਰਾਨ ਬਜ਼ੁਰਗ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਕੀਤੀ ਭੰਨਤੋੜ, ਡਾਕਟਰਾਂ ’ਤੇ ਲਾਏ ਗੰਭੀਰ ਇਲਜ਼ਾਮ
ਵਰਿੰਦਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਬੇਗਮਪੁਰਾ ਨੇ ਸਰਹਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੰਜਾਬ ਪੁਲਸ ਵਿੱਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਿਹਾ ਸੀ। ਇਸ ਸਬੰਧੀ ਉਸ ਨੂੰ ਵਿਭਾਗ ਵੱਲੋਂ ਜੁਆਈਨਿੰਗ ਲੈਟਰ ਵੀ ਜਾਰੀ ਕਰ ਦਿੱਤਾ ਗਿਆ ਸੀ। ਬੀਤੀ 13 ਸਤੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਬੇਗਮਪੁਰਾ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਮੋਟਰਸਾਈਕਲਾਂ 'ਤੇ ਇਕ ਔਰਤ ਸਮੇਤ ਸਵਾਰ 4 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ, ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦਾ ਮੋਟਰਸਾਈਕਲ, ਪਰਸ ਜਿਸ ਵਿੱਚ 4000 ਦੀ ਨਕਦੀ, ਜੁਆਈਨਿੰਗ ਲੈਟਰ, ਆਧਾਰ ਕਾਰਡ ਤੇ ਹੋਰ ਦਸਤਾਵੇਜ਼ ਮੌਜੂਦ ਸਨ, ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਮਾਂ ਨਾਲ ਸੁੱਤੇ 2 ਮਾਸੂਮ ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਦੀ ਮੌਤ, ਪਰਿਵਾਰ ਸਣੇ ਪੂਰੇ ਪਿੰਡ 'ਚ ਪੱਸਰਿਆ ਮਾਤਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਲਾਜ ਦੌਰਾਨ ਬਜ਼ੁਰਗ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਕੀਤੀ ਭੰਨਤੋੜ, ਡਾਕਟਰਾਂ ’ਤੇ ਲਾਏ ਗੰਭੀਰ ਇਲਜ਼ਾਮ
NEXT STORY