ਕਪੂਰਥਲਾ (ਭੂਸ਼ਣ, ਮਹਾਜਨ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਲੁਟੇਰਾ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ‘ਚ ਪੈਂਦੇ ਹਾਈਵੇਅ ‘ਤੇ ਮੋਟਰਸਾਈਕਲ ਖੋਹਣ ਦੀਆ ਵੱਡੀ ਗਿਣਤੀ ‘ਚ ਵਾਰਦਾਤਾਂ ਨੂੰ ਅੰਜਮ ਦੇਣ ਵਾਲੇ ਇਕ ਲੁਟੇਰਾ ਗੈਂਗ ਦਾ ਪਰਦਾਫਾਸ਼ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਚੋਰੀ ਦੇ 10 ਮੋਟਰਸਾਈਕਲ ਅਤੇ ਤੇਜਧਾਰ ਹਥਿਆਰ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਜਲੰਧਰ ’ਚ ਖ਼ਾਕੀ ਦਾਗਦਾਰ, ASI ਗੈਂਗ ਨਾਲ ਮਿਲ ਕੇ ਚਲਾਉਂਦਾ ਰਿਹਾ ਹਨੀਟ੍ਰੈਪ, ਹੋਇਆ ਖ਼ੁਲਾਸਾ ਤਾਂ ਉੱਡੇ ਹੋਸ਼
ਦੋਵਾਂ ਮੁਲਜਮਾਂ ਦੇ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਕਿ ਐੱਸ. ਪੀ. (ਡੀ) ਵਿਸ਼ਾਲਜੀਤ ਸਿੰਘ ਅਤੇ ਡੀ. ਐੱਸ. ਪੀ. (ਡੀ) ਸਰਬਜੀਤ ਰਾਏ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਨੇ ਦਾਣਾ ਮੰਡੀ ਕਪੂਰਥਲਾ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਦਾਣਾ ਮੰਡੀ ਖੇਤਰ ਦੇ ਨੇੜੇ 2 ਸ਼ੱਕੀ ਨੌਜਵਾਨ ਖੋਹੇ ਗਏ 2 ਮੋਟਰਸਾਈਕਲਾਂ ‘ਤੇ ਸਵਾਰ ਹਨ ਅਤੇ ਗਾਹਕ ਦੀ ਤਲਾਸ਼ ‘ਚ ਹਨ। ਜਿਸ ‘ਤੇ ਪੁਲਸ ਨੇ ਨਾਕਾਬੰਦੀ ਕਰਕੇ ਦੋਵਾਂ ਮੁਲਜਮਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਦੋਵਾਂ ਮੁਲਜਮਾਂ ਨੇ ਆਪਣੇ ਨਾਮ ਗੁਰਪ੍ਰੀਤ ਸਿੰਘ ਉਰਫ਼ ਮੋਟਾ ਉਰਫ਼ ਜੱਗਾ ਪੁੱਤਰ ਸ਼ਮਸ਼ੇਰ ਸਿੰਘ ਉਰਫ਼ ਕੱਕਾ ਅਤੇ ਕੁਲਜਿੰਦਰ ਸਿੰਘ ਉਰਫ਼ ਕਾਲੂ ਪੁੱਤਰ ਧਰਮ ਸਿੰਘ ਵਾਸੀ ਪਿੰਡ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਦੱਸਿਆ।
ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਹਾਈਵੇ ‘ਤੇ ਮੋਟਰਸਾਈਕਲ ਖੋਹਣ ਵਾਲੇ ਗੈਂਗ ਦੇ ਮੈਂਬਰ ਹਨ ਤੇ ਉਨ੍ਹਾਂ ਹੁਣ ਤੱਕ ਕਪੂਰਥਲਾ ਤੇ ਜਲੰਧਰ ਜ਼ਿਲ੍ਹਿਆਂ ‘ਚ ਵੱਡੀ ਗਿਣਤੀ ‘ਚ ਮੋਟਰਸਾਈਕਲ ਖੋਹੇ ਹਨ, ਉੱਥੇ ਹੀ ਉਨ੍ਹਾਂ ਦੋਵਾਂ ਨੇ ਮੈਰਿਜ ਪੈਲੇਸਾਂ ਅਤੇ ਬਾਜਾਰਾਂ ‘ਚ ਖੜੇ ਮੋਟਰਸਾਈਕਲ ਵੀ ਚੋਰੀ ਕੀਤੇ ਹਨ। ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਸ ਨੇ 8 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜਮਾਂ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਕਿ ਉਨ੍ਹਾਂ 22 ਮਈ 2021 ਨੂੰ ਪਿੰਡ ਭਾਣੋ ਲੰਗਾ ਦੇ ਨੇਡ਼ੇ ਦਾਤਰ ਦੀ ਨੋਕ ‘ਤੇ ਇਕ ਮੋਟਰਸਾਈਕਲ ਖੋਹਿਆ ਸੀ। ਇਸ ਦੇ ਬਾਅਦ ਉਨ੍ਹਾਂ 23 ਮਈ 2021 ਨੂੰ ਕਪੂਰਥਲਾ ਦੇ ਮੰਡੀ ਖੇਤਰ ‘ਚ ਦਾਤਰ ਦੀ ਨੋਕ ‘ਤੇ ਮੋਟਰਸਾਇਕਲ ਖੋਹਿਆ ਸੀ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਦੇ ਮਰੀਜ਼ਾਂ ਨੂੰ ਦਿੱਤੀ ਇਹ ਖ਼ਾਸ ਸਹੂਲਤ
ਮੁਲਜਮਾਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਨ੍ਹਾਂ 26 ਅਪ੍ਰੈਲ 2021 ਨੂੰ ਜ਼ਿਲਾ ਜਲੰਧਰ ਦੇ ਪਿੰਡ ਰੂਪੇਵਾਲ ‘ਚ ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਇਕ ਮੋਟਰਸਾਈਕਲ ਖੋਹਿਆ ਸੀ। ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਕਿ ਦੋਵੇਂ ਮੁਲਜਮ ਪਹਿਲਾਂ ਤੋਂ ਹੀ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜਮ ਗੁਰਪ੍ਰੀਤ ਸਿੰਘ ਖ਼ਿਲਾਫ਼ ਨਸ਼ੀਲੇ ਪਦਾਰਥਾਂ ਅਤੇ ਕੁੱਟਮਾਰ ਸਬੰਧੀ 3 ਮਾਮਲੇ ਥਾਣਾ ਸੁਲਤਾਨਪੁਰ ਲੋਧੀ ‘ਚ ਦਰਜ ਹਨ ਜਦਕਿ ਦੂਜੇ ਮੁਲਜ਼ਮ ਕੁਲਜਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਨਕੋਦਰ ਅਤੇ ਸੁਲਤਾਨਪੁਰ ਲੋਧੀ ‘ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ 2 ਮਾਮਲੇ ਦਰਜ ਹਨ। ਦੋਵਾਂ ਮੁਲਜਮਾਂ ਨੇ ਨਸ਼ੇ ਦੀ ਪੂਰਤੀ ਦੇ ਲਈ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਦੋਵਾਂ ਮੁਲਜਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਜਿੱਥੇ ਚੋਰੀ ਦੇ ਹੋਰ ਮੋਟਰਸਾਇਕਲ ਬਰਾਮਦ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਇਸ ਮਾਮਲੇ ‘ਚ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਲੋੜੀਂਦਾ ਮੁਲਜ਼ਮ ਅਰਸ਼ਦ ਖ਼ਾਨ ਗ੍ਰਿਫ਼ਤਾਰ, ਸਾਹਮਣੇ ਆਈ ਚਿੱਠੀ ਤੇ ਖੁੱਲ੍ਹੀ ਇਹ ਪੋਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਫਿਰੋਜ਼ਪੁਰ ਵਿਚ ਕੋਰੋਨਾ ਨਾਲ 6 ਲੋਕਾਂ ਦੀ ਹੋਈ ਮੌਤ, 164 ਨਵੇਂ ਮਰੀਜ਼ ਮਿਲੇ
NEXT STORY