ਨਵਾਂਸ਼ਹਿਰ (ਤ੍ਰਿਪਾਠੀ) : 2 ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਦਿਨ-ਦਿਹਾੜੇ ਰਾਹਗੀਰ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਅਤੇ ਮੋਬਾਇਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਜਤਿਸ਼ ਪੁੱਤਰ ਪਰਮ ਵਾਸੀ ਝਾਰ ਬਸਤੀ ਥਾਣਾ ਕਰਨਡਿਗੀ ਜ਼ਿਲਾ ਉਤਰ ਦੀਨਾਤਪੁਰ ਵੈਸਟ ਬੰਗਾਲ ਹਾਲ ਵਾਸੀ ਪਿੰਡ ਕਿਸ਼ਨਪੁਰਾ ਨੇ ਦੱਸਿਆ ਕਿ ਸ਼ਨੀਵਾਰ ਬਾਅਦ ਦੁਪਹਿਰ ਕਰੀਬ 1 ਵਜੇ ਉਹ ਪਿੰਡ ਕਿਸ਼ਨਪੁਰਾ ਤੋਂ ਕਮਾਦ ਲੈ ਕੇ ਪਿੰਜਾ ਭਾਨਮਜਾਰਾ ਵੱਲ ਨਹਿਰ ਦੇ ਨਾਲ-ਨਾਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਬੁੱਲਟ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਨੇ ਉਸ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ ਮੋਬਾਈਲ ਫੋਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।
ਪੀੜਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਵੇਂ ਪਿੰਡ ਲੰਗੜੋਆ ਵੱਲ ਭੱਜ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਭਰਾ ਦੇ ਘਰ ਦੀ ਦਹਿਲੀਜ਼ 'ਤੇ ਡੁੱਲ੍ਹਿਆ ਭਰਾ ਦਾ ਖੂਨ, ਪਿੰਡ ਦੇ ਹੀ ਲੋਕਾਂ ਨੇ ਗੋਲੀਆਂ ਨਾਲ ਭੁੰਨਿਆ (ਤਸਵੀਰਾਂ)
NEXT STORY