ਰਾਏਕੋਟ (ਭੱਲਾ) : ਪਿਛਲੇ ਦਿਨੀਂ ਸਥਾਨਕ ਕਮੇਟੀ ਗੇਟ ਨਜ਼ਦੀਕ ਹੋਈ ਲੁੱਟ ਦੀ ਵਾਰਦਾਤ ਦੇ ਸਬੰਧ ਵਿਚ ਪੁਲਸ ਵੱਲੋਂ ਸੀ. ਸੀ. ਟੀ. ਵੀ. ਤਸਵੀਰਾਂ ਜਾਰੀ ਕਰ ਕੇ ਲੁਟੇਰਿਆਂ ਨੂੰ ਫੜਨ ਲਈ ਲੋਕਾਂ ਤੋਂ ਮਦਦ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਥਾਨਕ ਕਮੇਟੀ ਗੇਟ ਨਜ਼ਦੀਕ 6 ਅਕਤੂਬਰ ਵਾਲੇ ਦਿਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਮਨਜੀਤ ਕੌਰ ਪਤਨੀ ਨਾਜ਼ਮ ਸਿੰਘ ਵਾਸੀ ਪਿੰਡ ਲੋਹਗੜ੍ਹ ਤੋਂ ਉਸ ਦੇ ਹੱਥ ਵਿਚ ਫੜੇ 95 ਹਜ਼ਾਰ ਰੁਪਏ ਵਾਲਾ ਝੋਲਾ ਖੋਹ ਕੇ ਫਰਾਰ ਹੋ ਗਏ ਸਨ। ਉਸ ਦਿਨ ਡੀ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਸਮੇਤ ਐੱਸ. ਐੱਸ. ਪੀ. ਸੁਰਜੀਤ ਸਿੰਘ ਨੇ ਮੌਕੇ 'ਤੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ ਸੀ ਤੇ ਲੁਟੇਰਿਆਂ ਨੂੰ ਫੜਨ ਲਈ ਸਥਾਨਕ ਪੁਲਸ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਸਨ ਪਰ ਅੱਜ ਤੱਕ ਪੁਲਸ ਦੇ ਹੱਥ ਖਾਲੀ ਹਨ।
ਪੁਲਸ ਵੱਲੋਂ ਸ਼ੱਕੀ ਲੁਟੇਰਿਆਂ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਜਾਰੀ ਕਰਦੇ ਸਮੇਂ ਥਾਣਾ ਸਿਟੀ ਰਾਏਕੋਟ ਦੇ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਵਿਅਕਤੀ ਇਨ੍ਹਾਂ ਤਸਵੀਰਾਂ ਨਾਲ ਮੇਲ ਖਾਂਦੇ ਵਿਅਕਤੀ ਨੂੰ ਜਾਣਦਾ ਹੈ ਜਾਂ ਉਨ੍ਹਾਂ ਦੀ ਪਛਾਣ ਕਰਦਾ ਹੈ, ਉਹ ਤੁਰੰਤ ਪੁਲਸ ਨੂੰ ਸੂਚਿਤ ਕਰੇ ਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਜ਼ਿਲਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
NEXT STORY