ਫ਼ਿਰੋਜ਼ਪੁਰ (ਕੁਮਾਰ) : ਲੁਧਿਆਣਾ ਤੋਂ ਆਏ ਇਕ ਵਪਾਰੀ ਕੋਲੋਂ 3 ਨਕਾਬਪੋਸ਼ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦੀ ਨੋਕ ’ਤੇ ਕਰੀਬ ਸਾਢੇ 4 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੁਖਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਸ ਪਾਰਟੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ ਅਤੇ ਲੁਟੇਰਿਆਂ ਨੂੰ ਫੜਨ ਲਈ ਪੁਲਸ ਵੱਲੋਂ ਸਾਰਾ ਏਰੀਆ ਸੀਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਟਾਇਰਾਂ ਦਾ ਕੰਮ ਕਰਦਾ ਇੱਕ ਵਪਾਰੀ ਕਿਸ਼ੋਰ ਕੁਮਾਰ ਪੁੱਤਰ ਕਰਮਚੰਦ ਵਾਸੀ ਸ਼ਹਿਜ਼ਾਦਾ ਮੱਲ ਲੁਧਿਆਣਾ ਤੋਂ ਪੈਸਿਆਂ ਦੀ ਉਗਰਾਹੀ ਕਰਨ ਦੇ ਲਈ ਫਿਰੋਜ਼ਪੁਰ ਆਇਆ ਹੋਇਆ ਸੀ ਅਤੇ ਜਦੋਂ ਉਹ ਆਟੋ ਰਿਕਸ਼ਾ ਵਿੱਚ ਬੈਠ ਕੇ ਛਾਉਣੀ ਵੱਲ ਨੂੰ ਗਿਆ ਅਤੇ ਰੇਲਵੇ ਸਟੇਸ਼ਨ ’ਤੇ ਡੀ. ਆਰ. ਐੱਮ. ਦਫ਼ਤਰ ਦੇ ਕੋਲ ਜਦੋਂ ਉਹ ਆਟੋ ਰਿਕਸ਼ਾ ਤੋਂ ਉਤਰਿਆ ਤਾਂ ਉੱਥੇ 3 ਨਕਾਬਪੋਸ਼ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਕੋਲੋਂ ਕਰੀਬ ਸਾਢੇ 4 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦੌਰਾਨ ਸਿੰਘੂ ਬਾਰਡਰ ’ਤੇ ਜਖ਼ਮੀ ਹੋਏ ਮਜ਼ਦੂਰ ਦੀ ਮੌਤ
ਵਪਾਰੀ ਦੇ ਅਨੁਸਾਰ ਉਹ ਜੱਦੋਜਹਿਦ ਕਰਦਾ ਰਿਹਾ ਪਰ ਲੁਟੇਰੇ ਉਸ ਕੋਲੋਂ ਨਗਦੀ ਖੋਹ ਕੇ ਲੈ ਗਏ। ਵਰਨਣਯੋਗ ਹੈ ਕਿ ਪਿਛਲੇ ਕਰੀਬ ਸੱਤ ਦਿਨਾਂ ਤੋਂ ਰੋਜ਼ਾਨਾ ਹੀ ਫਿਰੋਜ਼ਪੁਰ ਵਿਚ ਲੁੱਟ ਦੀ ਦੀਆਂ ਘਟਨਾਵਾਂ ਹੋ ਰਹੀਆਂ ਹਨ ਅਤੇ ਘਟਨਾ ਵਾਲੀ ਥਾਂ ’ਤੇ ਪਹੁੰਚੇ ਡੀ. ਐੱਸ. ਪੀ. ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਲੁਟੇਰਿਆਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਅਤੇ ਪੂਰੇ ਖੇਤਰ ’ਚ ਪੁਲਸ ਦੀ ਨਾਕਾਬੰਦੀ ਚੱਲ ਰਹੀ ਹੈ।
ਇਹ ਵੀ ਪੜ੍ਹੋ : ਬਾਬਾ ਬਕਾਲਾ ਸਾਹਿਬ ਹੋਣ ਵਾਲੀ ਰੈਲੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਰੱਦ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪਿੰਡ ਡੇਹਰਾ ਸਾਹਿਬ ਵਿਖੇ ਅਣਪਛਾਤਿਆਂ ਨੇ ਦਰਜੀ ’ਤੇ ਚਲਾਈਆਂ ਗੋਲੀਆਂ, ਮੌਤ
NEXT STORY