ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਗੰਨ ਪੁਆਇੰਟ 'ਤੇ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਗਸ਼ਤ ਦੌਰਾਨ ਸਬਜ਼ੀ ਮੰਡੀ ਨੇੜੇ ਗੰਨ ਪੁਆਇੰਟ 'ਤੇ ਲੁੱਟ ਦੀ ਵਾਰਦਾਤ ਕਰਨ ਵਾਲੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮ ਚੋਰੀ ਦੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸਬਜ਼ੀ ਮੰਡੀ ਵੱਲ ਜਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ
ਮੁਲਜ਼ਮਾਂ ਦੇ ਕੋਲੋਂ ਇਕ 32 ਬੋਰ ਦੀ ਗੰਨ, ਤਿੰਨ ਚੋਰੀ ਦੇ ਮੋਟਰਸਾਈਕਲ, 8 ਮੋਬਾਈਲ ਫ਼ੋਨ, ਇਕ ਦਾਤ, ਇਕ ਲੋਹੇ ਦੀ ਰਾਡ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਸ਼ਿਵਮ ਵਰਮਾ, ਮੁਹੰਮਦ ਅਫ਼ਸਰ, ਵਿਸ਼ਾਲ ਕੁਮਾਰ, ਰੁਪੇਸ਼ ਕੁਮਾਰ, ਦੀਪਕ ਕੁਮਾਰ, ਸਾਜਨ, ਰਾਹੁਲ, ਆਰਿਫ਼ ਮੁਹੰਮਦ, ਅੰਕੁਸ਼ ਕੁਮਾਰ, ਗੌਤਮ ਕੁਮਾਰ ਤੇ ਰੋਹਿਤ ਵਜੋਂ ਕੀਤੀ ਗਈ ਹੈ। ਪੁਲਸ ਨੇ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਟਿਵਾ 'ਤੇ ਆਈ ਬੀ. ਬੀ. ਐੱਮ. ਬੀ. ਦੀ ਮਹਿਲਾ ਮੁਲਾਜ਼ਮ ਨੇ ਦੇਖਦਿਆਂ-ਦੇਖਦਿਆਂ ਭਾਖੜਾ 'ਚ ਮਾਰ 'ਤੀ ਛਾਲ
NEXT STORY