ਮਹਿਲ ਕਲਾਂ (ਹਮੀਦੀ/ਲਕਸ਼ਦੀਪ)– ਥਾਣਾ ਠੁੱਲੀਵਾਲ ਪੁਲਸ ਵੱਲੋਂ ਗਸ਼ਤ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਅਤੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਪਾਲ ਸਿੰਘ ਨੇ ਸਾਂਝੀ ਪ੍ਰੈਸ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਅਪ੍ਰੈਲ 2026 ਨੂੰ ਏ.ਐੱਸ.ਆਈ. ਗੁਰਨਾਮ ਸਿੰਘ ਸਮੇਤ ਪੁਲਸ ਟੀਮ ਗਸ਼ਤ ਕਰ ਰਹੀ ਸੀ ਕਿ ਬੱਸ ਸਟੈਂਡ ਹਮੀਦੀ ਵਿਖੇ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨੇੜੇ ਪੁਲ ਸੁਆ ਲਿੰਕ ਰੋਡ ਸਹੌਰ ਵਿਖੇ ਰੇਡ ਕੀਤੀ। ਰੇਡ ਦੌਰਾਨ ਲਵਪ੍ਰੀਤ ਸਿੰਘ ਉਰਫ ਲੱਭੂ ਵਾਸੀ ਆਵਾ ਬਸਤੀ ਬਰਨਾਲਾ, ਜਸਪ੍ਰੀਤ ਸਿੰਘ ਵਾਸੀ ਵਜੀਦਕੇ ਕਲਾ, ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਭੱਦਲਵੱਡ ਅਤੇ ਗੁਰਪ੍ਰੀਤ ਸਿੰਘ ਉਰਫ ਗੈਂਡਾ ਵਾਸੀ ਅਮਲਾ ਸਿੰਘ ਵਾਲਾ ਨੂੰ ਕਾਬੂ ਕੀਤਾ ਗਿਆ।
ਮੁਲਜ਼ਮਾਂ ਕੋਲੋਂ ਦੋ ਬਿਨਾਂ ਨੰਬਰ ਵਾਲੇ ਮੋਟਰਸਾਈਕਲਾਂ ਸਮੇਤ ਕਿਰਚ ਲੋਹਾ, ਬੇਸਬਾਲ ਅਤੇ ਗੰਡਾਸੀ ਵਰਗੇ ਮਾਰੂ ਹਥਿਆਰ ਬਰਾਮਦ ਕੀਤੇ ਗਏ। ਪੁਲਸ ਅਨੁਸਾਰ ਗਿਰੋਹ ਦਾ ਇਕ ਹੋਰ ਮੈਂਬਰ ਹੈਪੀ ਸਿੰਘ ਵਾਸੀ ਵਜੀਦਕੇ ਕਲਾ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਕੇ ਅੱਗੇ ਵੇਚਦੇ ਸਨ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੀ ਤਿਆਰੀ ਕਰ ਰਹੇ ਸਨ। ਇਸ ਮੌਕੇ ਏ.ਐੱਸ.ਆਈ. ਗੁਰਨਾਮ ਸਿੰਘ ਚੁਹਾਣਕੇ, ਏ.ਐੱਸ.ਆਈ. ਮਨਜਿੰਦਰ ਸਿੰਘ ਸ਼ੇਰਪੁਰ, ਸਿਪਾਹੀ ਗੁਰਮੀਤ ਕੌਰ, ਮਨਿੰਦਰ ਸਿੰਘ ਅਤੇ ਸਤਨਾਮ ਸਿੰਘ ਬਾਜਵਾ ਵੀ ਹਾਜ਼ਰ ਸਨ।
ਇਕ ਹਫ਼ਤੇ ਦੀ ਜਮ੍ਹਾਖੋਰੀ ਤੋਂ ਬਾਅਦ ਪੈਟਰੋਲ ਪੰਪਾਂ ’ਤੇ ਵਿਕਰੀ 60 ਫ਼ੀਸਦੀ ਤੱਕ ਘਟੀ
NEXT STORY