ਭਵਾਨੀਗੜ੍ਹ (ਵਿਕਾਸ ਮਿੱਤਲ)- ਬੀਤੀ ਰਾਤ ਨੇੜਲੇ ਪਿੰਡ ਦਿਆਲਪੁਰਾ ਵਿਖੇ ਕਾਰ ਸਵਾਰ ਬਦਮਾਸ਼ਾਂ ਨੇ ਸ਼ਰਾਬ ਦੇ ਠੇਕੇ 'ਤੇ ਧਾਵਾ ਬੋਲ ਦਿੱਤਾ। ਹਥੌੜੇ ਨਾਲ ਗੇਟ ਤੋੜ ਕੇ ਠੇਕੇ ਅੰਦਰ ਦਾਖਲ ਹੋਏ ਬਦਮਾਸ਼ਾਂ ਨੇ ਕਰਿੰਦੇ ਦੀ ਕੁੱਟਮਾਰ ਕੀਤੀ ਤੇ ਠੇਕੇ 'ਚੋਂ ਸ਼ਰਾਬ ਤੇ ਪੈਸੇ ਚੋਰੀ ਕਰ ਕੇ ਫਰਾਰ ਹੋ ਗਏ। ਪੁਲਸ ਨੇ ਘਟਨਾ ਦੀ ਸੂਚਨਾ ਮਿਲਣ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਮਾਲਵਾ ਲਿੱਕਰ ਕੰਪਨੀ ਸਰਕਲ ਭਵਾਨੀਗੜ੍ਹ ਦੇ ਸੰਜੀਵ ਕੁਮਾਰ ਸੈਂਟੀ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਦੇਰ ਰਾਤ ਕਰੀਬ ਇੱਕ ਡੇਢ ਵਜੇ ਦੀ ਹੈ। ਦਿਆਲਪੁਰਾ ਸ਼ਰਾਬ ਦੇ ਠੇਕੇ 'ਤੇ ਆਏ ਚਿੱਟੇ ਰੰਗ ਦੀ ਸਵਿਫਟ ਕਾਰ 'ਚ ਸਵਾਰ ਚਾਰ ਨਕਾਬਪੋਸ਼ ਬਦਮਾਸ਼ ਹਥੌੜੇ ਨਾਲ ਠੇਕੇ ਦੇ ਲੋਹੇ ਦੇ ਗੇਟ ਨੂੰ ਤੋੜ ਕੇ ਅੰਦਰ ਦਾਖਲ ਹੋ ਗਏ ਤੇ ਅੰਦਰ ਸੁੱਤੇ ਪਏ ਕਰਿੰਦੇ ਨੂੰ ਮਾਰਕੁੱਟ ਕੇ ਉੱਥੋਂ ਭਜਾ ਦਿੱਤਾ।

ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਇਸ ਮਗਰੋਂ ਬਦਮਾਸ਼ ਠੇਕੇ 'ਚੋਂ 6 ਡੱਬੇ ਦੇਸੀ ਤੇ 8 ਬੋਤਲਾਂ ਅੰਗਰੇਜੀ ਸ਼ਰਾਬ ਸਮੇਤ 5 ਹਜ਼ਾਰ ਰੁਪਏ ਨਗਦੀ ਲੈ ਕੇ ਭੱਜ ਗਏ। ਸੰਜੀਵ ਕੁਮਾਰ ਨੇ ਦੱਸਿਆ ਕਿ ਬਾਅਦ ਵਿਚ ਡਰੇ ਸਹਿਮੇ ਕਰਿੰਦੇ ਨੇ ਉਨ੍ਹਾਂ ਨੂੰ ਫੋਨ 'ਤੇ ਘਟਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਜਿਸ ਮਗਰੋਂ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ, ਪਰੰਤੂ ਉੱਦੋਂ ਤੱਕ ਬਦਮਾਸ਼ ਮੌਕੇ ਤੋਂ ਨਿਕਲ ਚੁੱਕੇ ਸਨ।
ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਟਨਾ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ। ਉੱਧਰ ਭਵਾਨੀਗੜ੍ਹ ਦੇ ਥਾਣਾ ਇੰਚਾਰਜ ਇੰਸਪੈਕਟਰ ਗੁਰਨਾਮ ਸਿੰਘ ਨੇ ਕਿਹਾ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਠੇਕੇ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ ਚਾੜ੍ਹ'ਤਾ ਚੰਨ, ਜਾਣ ਤੁਸੀਂ ਵੀ ਕਰੋਗੇ 'ਤੌਬਾ-ਤੌਬਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ੇ ਵਿਰੁੱਧ' ; ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਜ 510 ਥਾਈਂ ਮਾਰੇ ਛਾਪੇ, ਚੁੱਕੇ 43 ਸਮੱਗਲਰ
NEXT STORY