ਬਠਿੰਡਾ (ਵਿਜੇ) : ਬਠਿੰਡਾ ਦੇ ਸਿਰਕੀ ਬਾਜ਼ਾਰ 'ਚ ਇਕ ਜਿਊਲਰੀ ਦੀ ਦੁਕਾਨ 'ਚ ਵੜ ਕੇ 2 ਬਦਮਾਸ਼ਾਂ ਨੇ ਗੰਨ ਪੁਆਇੰਟ 'ਤੇ ਨਕਦੀ ਲੁੱਟ ਲਈ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਦਿਨ-ਦਿਹਾੜੇ ਸਵੇਰੇ 10.45 ਵਜੇ ਹੋਈ ਇਸ ਵਾਰਦਾਤ ਨਾਲ ਬਾਜ਼ਾਰ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਜਿਊਲਰ ਐਸੋਸੀਏਸ਼ਨ ਦੇ ਪ੍ਰਧਾਨ ਮੈਰੀ ਠਾਕੁਰ ਨੇ ਦੱਸਿਆ ਕਿ ਸਵੇਰੇ 10.45 ਦਾ ਸਮਾਂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਪਾਬੰਦੀਆਂ! 8 ਨਵੰਬਰ ਤੱਕ ਰਹਿਣਗੀਆਂ ਜਾਰੀ

ਇੱਥੇ ਇਕ ਜਿਊਲਰੀ ਦੀ ਦੁਕਾਨ ਦਾ ਸੰਚਾਲਕ ਦੁਕਾਨ 'ਚ ਬੈਠਾ ਹੋਇਆ ਸੀ। ਇਸ ਦੌਰਾਨ ਮੂੰਹ ਢੱਕ ਕੇ ਆਏ 2 ਨੌਜਵਾਨ ਅੰਦਰ ਦਾਖ਼ਲ ਹੋਏ। ਉਨ੍ਹਾਂ ਨੇ ਦੁਕਾਨਦਾਰ ਨੂੰ ਕਿਹਾ ਕਿ ਉਸ ਕੋਲ ਜੋ ਕੁੱਝ ਵੀ ਹੈ, ਉਹ ਕੱਢ ਦੇਵੇ ਤਾਂ ਦੁਕਾਨਦਾਰ ਨਕੇ ਕਿਹਾ ਕਿ ਉਙ ਤਾਂ ਚਾਂਦੀ ਦਾ ਕੰਮ ਕਰਦਾ ਹੈ ਤਾਂ ਬਦਮਾਸ਼ਾਂ ਨੇ ਪਿਸਤੌਲ ਦਿਖਾਉਂਦੇ ਹੋਏ ਕਿਹਾ ਕਿ ਉਹ ਹੇਠਾਂ ਲੰਮਾ ਪੈ ਜਾਵੇ, ਨਹੀਂ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਡਰ ਦੇ ਮਾਰੇ ਸੰਚਾਲਕ ਜ਼ਮੀਨ 'ਤੇ ਲੰਮਾ ਪੈ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਇਨ੍ਹਾਂ ਇਲਾਕਿਆਂ 'ਤੇ ਤੇਜ਼ੀ ਨਾਲ ਵੱਧ ਰਹੇ ਡੇਂਗੂ ਦੇ ਮਰੀਜ਼

ਇਸ ਦੌਰਾਨ ਦੋਹਾਂ ਬਦਮਾਸ਼ਾਂ ਨੇ ਗੱਲੇ 'ਚ ਪਈ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਫਿਲਹਾਲ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪੁੱਜੀ ਕੋਤਵਾਲੀ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ 'ਚ ਲੈ ਕੇ ਅੱਗੇ ਦੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪ੍ਰਧਾਨ ਮੈਰੀ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਬਾਜ਼ਾਰ 'ਚ ਤਿਉਹਾਰਂ ਦਾ ਸਮਾਂ ਆ ਗਿਆ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ 'ਤੇ CM ਮਾਨ ਦਾ ਵੱਡਾ ਬਿਆਨ
NEXT STORY