ਸਮਰਾਲਾ (ਗਰਗ, ਬੰਗੜ) : ਚਿੱਟੇ ਦਿਨ ਸਮਰਾਲਾ ਵਿਖੇ 2 ਲੁਟੇਰਿਆਂ ਵੱਲੋਂ ਮੋਟਰਸਾਈਕਲ ਖੋਹਣ ਲਈ ਕੰਮ ਤੋਂ ਪਰਤ ਰਹੇ ਤਿੰਨ ਪਰਵਾਸੀ ਮਜ਼ਦੂਰਾਂ 'ਤੇ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਚ ਇੱਕ ਪਰਵਾਸੀ ਮਜ਼ਦੂਰ ਦੀ ਵੱਖੀ 'ਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਾਲਤ ਹੋਣ ਕਾਰਨ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਐੱਸ. ਐੱਚ. ਓ. ਸਮਰਾਲਾ ਪਵਿੱਤਰ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਹੋਏ ਮਜ਼ਦੂਰ ਦੀ ਸੰਭਾਲ ਉਪਰੰਤ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ 6:30 ਵਜੇਤਿੰਨ ਪਰਵਾਸੀ ਮਜ਼ਦੂਰ ਪਿੰਡ ਹੇਡੋ ਵਿਖੇ ਇੱਕ ਪੈਟਰੋਲ ਪੰਪ 'ਤੇ ਟਾਈਲਾਂ ਲਗਾਉਣ ਉਪਰੰਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਸਮਰਾਲਾ ਵਿਖੇ ਪਰਤ ਰਹੇ ਸਨ। ਜਿਵੇਂ ਹੀ ਇਹ ਪਰਵਾਸੀ ਮਜ਼ਦੂਰ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਦਿਆਲਪੁਰਾ ਦੇ ਕੱਟ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਆਪਣੇ ਮੂੰਹ ਸਿਰ-ਢੱਕੇ ਹੋਏ ਸਨ। ਉਨ੍ਹਾਂ ਨੇ ਮਜ਼ਦੂਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਜਦੋਂ ਇਹ ਮਜ਼ਦੂਰ ਨਾ ਰੁਕੇ ਤਾਂ ਲੁਟੇਰਿਆਂ ਚੋਂ ਮੋਟਰਸਾਈਕਲ 'ਤੇ ਪਿੱਛੇ ਬੈਠੇ ਇੱਕ ਲੁਟੇਰੇ ਨੇ ਮਜ਼ਦੂਰਾਂ 'ਤੇ ਗੋਲੀ ਚਲਾ ਦਿੱਤੀ। ਲੁੱਟ ਦੀ ਨੀਅਤ ਨਾਲ ਇਸ ਲੁਟੇਰੇ ਵੱਲੋਂ 2 ਗੋਲੀਆਂ ਚਲਾਈਆਂ ਗਈਆਂ ਤੇ ਇੱਕ ਗੋਲੀ ਮੋਟਰਸਾਈਕਲ ਚਲਾ ਰਹੇ ਪਰਵਾਸੀ ਮਜ਼ਦੂਰ ਦੇ ਲੱਗੀ, ਜਿਸ ਦੀ ਪਛਾਣ ਸੁਮਨ ਮੰਡਲ (35) ਵਜੋਂ ਹੋਈ ਹੈ।
ਇਸ ਤੋਂ ਬਾਅਦ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇਹ ਤਿੰਨੇ ਪਰਵਾਸੀ ਮਜ਼ਦੂਰ ਹੇਠਾਂ ਡਿੱਗ ਕਿ ਜਖਮੀ ਹੋ ਗਏ। ਇਸ ਤੋਂ ਬਾਅਦ ਗੋਲੀ ਚਲਾਉਣ ਵਾਲੇ ਇਹ ਲੁਟੇਰੇ ਇਨ੍ਹਾਂ ਪਰਵਾਸੀ ਮਜ਼ਦੂਰਾਂ ਦਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਆਸ-ਪਾਸ ਦੇ ਲੋਕਾਂ ਵੱਲੋਂ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਪਰਵਾਸੀ ਮਜ਼ਦੂਰ ਸੁਮਨ ਮੰਡ ਅਤੇ ਉਸਦੇ ਦੋ ਹੋਰ ਸਾਥੀ ਮਜ਼ਦੂਰਾਂ ਨੂੰ ਜ਼ਖਮੀ ਹਾਲਤ ਵਿੱਚ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਵੱਲੋਂ ਸੂਰਜ ਮੰਡਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਮਰਾਲਾ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖਮੀ ਹੋਏ ਮਜ਼ਦੂਰਾਂ ਦੇ ਬਿਆਨ ਦਰਜ ਕਰ ਲਏ ਗਏ ਅਤੇ ਲੁਟੇਰਿਆਂ ਦੀ ਭਾਲ ਵਿੱਚ ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ।। ਉਨ੍ਹਾਂਦੱਸਿਆ ਕਿ ਹੁਣ ਤੱਕ ਇਹੀ ਪਤਾ ਲੱਗ ਸਕਿਆ ਹੈ ਕਿ ਇਹ ਲੁਟੇਰੇ ਮੋਟਰਸਾਈਕਲ ਲੁੱਟਣ ਤੋਂ ਬਾਅਦ ਲੁਧਿਆਣਾ ਸਾਈਡ ਵੱਲ ਫ਼ਰਾਰ ਹੋਏ ਹਨ।
ਐੱਸ. ਐੱਸ. ਪੀ. ਨੇ ਮੌਕੇ 'ਤੇ ਪਹੁੰਚ ਟੀਮਾਂ ਦਾ ਕੀਤਾ ਗਠਨ
ਐੱਸ. ਐੱਸ. ਪੀ. ਡਾਕਟਰ ਜੋਤੀ ਯਾਦਵ ਨੇ ਕਿਹਾ ਕਿ ਲੁਟੇਰਿਆਂ ਵੱਲੋਂ ਗੋਲੀ ਚਲਾ ਕੇ ਪਰਵਾਸੀ ਮਜ਼ਦੂਰ ਨੂੰ ਜ਼ਖਮੀ ਕਰਨ ਦੀ ਘਟਨਾ ਨੂੰ ਪੁਲਸ ਵੱਲੋਂ ਬੜੀ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਮੌਕੇ ਦਾ ਮੁਆਇਨਾ ਕਰਨ ਪਹੁੰਚੇ ਜੋਤੀ ਯਾਦਵ ਨੇ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕਰਦੇ ਹੋਏ ਉਨ੍ਹਾਂ ਨੂੰ ਲੁਟੇਰੇ ਕਾਬੂ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਘਟਨਾ ਦੀ ਤਕਨੀਕੀ ਪੱਖੋਂ ਜਾਂਚ ਲਈ ਫਿੰਗਰ ਪ੍ਰਿੰਟ ਐਕਸਪਰਟ ਟੀਮ ਨੂੰ ਵੀ ਮੌਕੇ 'ਤੇ ਸੱਦਿਆ ਗਿਆ, ਜਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਘਟਨਾ ਸਥਾਨ ਦੀ ਜਾਂਚ ਕੀਤੀ ਗਈ ਹੈ। ਪੁਲਸ ਦੀ ਇੱਕ ਵੱਖਰੀ ਟੀਮ ਇਲਾਕੇ ਭਰ 'ਚ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ 'ਤੇ ਲਗਾਈ ਗਈ ਹੈ।
SP ਮਨਜੀਤ ਸ਼ਿਓਰਾਨ ਦੀ ਅਗਵਾਈ ਵਾਲੀ SIT ਕਰੇਗੀ ਕਰਨਲ ਬਾਠ ਮਾਮਲੇ ਦੀ ਜਾਂਚ
NEXT STORY