ਜਲੰਧਰ (ਸ਼ੋਰੀ)–ਇਨ੍ਹੀਂ ਦਿਨੀਂ ਮਹਾਨਗਰ ਵਿਚ ਜੁਆਰੀਏ ਮੁਲਜ਼ਮਾਂ ਦੇ ਸਾਫਟ ਟਾਰਗੈੱਟ ’ਤੇ ਹਨ। ਅਕਸਰ ਕਿੱਸੇ ਸੁਣਨ ਨੂੰ ਮਿਲਦੇ ਹਨ ਕਿ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਜੂਆ ਲੁੱਟਿਆ ਪਰ ਹੁਣ ਮਹਾਨਗਰ ਵਿਚ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ। ਦਰਅਸਲ ਦੀਵਾਲੀ ਵਾਲੀ ਰਾਤ ਮਾਡਲ ਹਾਊਸ ਵਿਚ ਘੁੱਲੇ ਦੀ ਚੱਕੀ ਨੇੜੇ ਇਕ ਘਰ ਵਿਚ ਕਾਫ਼ੀ ਸਮੇਂ ਤੋਂ ਜੂਆ ਚੱਲ ਰਿਹਾ ਸੀ। ਉਸ ਘਰ ਵਿਚ ਰੇਕੀ ਕਰਨ ਤੋਂ ਬਾਅਦ ਇਕ ਨੌਜਵਾਨ ਜਿਸ ਨੇ ਪੁਲਸ ਦੀ ਵਰਦੀ ਪਹਿਨੀ ਹੋਈ ਸੀ, ਆਪਣੇ ਸਾਥੀਆਂ ਨਾਲ ਪਿਸਤੌਲ ਦੇ ਜ਼ੋਰ ’ਤੇ ਲੱਖਾਂ ਦਾ ਜੂਆ ਲੁੱਟ ਕੇ ਲੈ ਗਿਆ।
ਇਹ ਵੀ ਪੜ੍ਹੋ: ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
ਹਾਲਾਂਕਿ ਪੂਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵਿਚ ਕੈਦ ਹੋ ਗਈ ਹੈ ਪਰ ਇਸ ਵਾਰਦਾਤ ਨੇ ਸਾਫ਼ ਕਰ ਦਿੱਤਾ ਹੈ ਕਿ ਬਸਤੀਆਤ ਇਲਾਕ ਵਿਚ ਅਜੇ ਵੀ ਜੂਆ ਖੇਡਿਆ ਜਾਂਦਾ ਹੈ। ਥਾਣਾ ਭਾਰਗੋ ਕੈਂਪ ਦੀ ਪੁਲਸ ਆਖਿਰ ਕਿਉਂ ਖਾਮੋਸ਼ ਸੀ? ਜੇਕਰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਪੁਲਸ ਵਿਚ ਲੁਕੀਆਂ ਕਾਲੀਆਂ ਭੇਡਾਂ ਵੀ ਸਾਹਮਣੇ ਆ ਸਕਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ
ਸੋਚਣ ਵਾਲਾ ਵਿਸ਼ਾ ਇਹ ਹੈ ਕਿ ਕੀ ਥਾਣਾ ਭਾਰਗੋ ਕੈਂਪ ਦੀ ਪੁਲਸ ਨੂੰ ਇਸ ਗੱਲ ਦੀ ਸੂਚਨਾ ਨਹੀਂ ਸੀ ਕਿ ਉਕਤ ਘਰ ਵਿਚ ਕਾਫ਼ੀ ਸਮੇਂ ਤੋਂ ਜੂਆ ਖਿਡਾਇਆ ਜਾ ਰਿਹਾ ਹੈ ਜਾਂ ਫਿਰ ਕਥਿਤ ਸੈਟਿੰਗ ਕਾਰਨ ਪੁਲਸ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਸਨ। ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਮੋਹਨ ਲਾਲ ਦਾ ਕਹਿਣਾ ਹੈ ਕਿ ਪੁਲਸ ਪੂਰੇ ਮਾਮਲੇ ਦੀ ਜਾਚ ਕਰ ਰਹੀ ਹੈ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਲਗਾਤਾਰ ਚੈੱਕ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨੇ ਵਰਦੀ ਪਹਿਨੀ ਹੋਈ ਸੀ, ਉਸ ਦੇ ਨਾਲ ਵੀ ਕੁਝ ਨੌਜਵਾਨ ਫੁਟੇਜ ਵਿਚ ਵੇਖੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਸਸਪੈਂਡ SHO ਭੂਸ਼ਣ ਦਾ ਪਰਿਵਾਰ ਆਇਆ ਸਾਹਮਣੇ, ਕਰ ਦਿੱਤੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ
NEXT STORY