ਜਲੰਧਰ (ਜ. ਬ.) : ਸੋਢਲ ਰੋਡ ’ਤੇ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 6 ਲੁਟੇਰਿਆਂ ਨੇ ਕੰਮ ਤੋਂ ਪਰਤ ਰਹੇ ਵਿਅਕਤੀ ਨੂੰ ਲੁੱਟ ਲਿਆ। ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਪੀੜਤ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ ਪਰ ਖੁਦ ਪੀੜਤ ਨੇ ਉਨ੍ਹਾਂ ਨੂੰ ਸਭ ਕੁਝ ਦੇ ਦਿੱਤਾ, ਜਿਸ ਦੇ ਬਾਅਦ ਮੁਲਜ਼ਮ ਕੈਸ਼, ਮੋਬਾਈਲ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ। ਪੀੜਤ ਦੇਸ ਰਾਜ ਵੱਲੋਂ ਥਾਣਾ ਨੰਬਰ 8 ਵਿਚ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ
ਦੇਸ ਰਾਜ ਨੇ ਦੱਸਿਆ ਕਿ ਉਹ ਆਪਣਾ ਕੰਮ ਖਤਮ ਕਰ ਕੇ ਘਰ ਵੱਲ ਜਾ ਰਿਹਾ ਸੀ। ਉਸ ਨੇ ਨੋਟਿਸ ਕੀਤਾ ਕਿ ਸੋਢਲ ਰੋਡ ’ਤੇ 2 ਮੋਟਰਸਾਈਕਲ ਵਾਲੇ ਉਸ ਦਾ ਪਿੱਛਾ ਕਰ ਰਹੇ ਹਨ। ਕਾਲੀ ਮਾਤਾ ਮੰਦਰ ਨੇੜੇ ਉਹ ਹੌਲੀ ਹੋ ਗਿਆ ਅਤੇ ਇਸੇ ਦੌਰਾਨ 6 ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਦੋਸ਼ ਹੈ ਕਿ ਉਕਤ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਕੱਢ ਲਏ ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ, ਜਿਸ ਦੇ ਬਾਅਦ ਦੇਸ ਰਾਜ ਨੇ ਲੁਟੇਰਿਆਂ ਨੂੰ ਪੈਸੇ, ਮੋਬਾਈਲ ਅਤੇ ਹੋਰ ਸਾਮਾਨ ਦੇ ਦਿੱਤਾ। ਲੁਟੇਰਿਆਂ ਤੋਂ ਦੇਸ ਰਾਜ ਨੇ ਆਈ. ਡੀ. ਕਾਰਡ ਵੀ ਮੰਗੇ ਪਰ ਉਹ ਸਾਰਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਥਾਣਾ ਨੰਬਰ 8 ਵਿਚ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਸੀ. ਸੀ. ਟੀ. ਵੀ. ਫੁਟੇਜ ਮਿਲੀ ਹੈ, ਜਿਸ ਵਿਚ ਲੁਟੇਰੇ ਕੈਦ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਫੁਟੇਜ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ ਛਾਪੇਮਾਰੀ
NEXT STORY