ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬਟਾਲਾ ਦੇ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਨਜ਼ਦੀਕ ਸ਼ਹਿਰ ਦੇ ਅੰਦੂਰਨੀ ਮੁਹੱਲੇ 'ਚ ਮੰਗਲਵਾਰ ਸ਼ਾਮ ਘਰ 'ਚ ਦਾਖਲ ਹੋ ਕੇ ਅਣਪਛਾਤੇ 6 ਦੇ ਕਰੀਬ ਨੌਜਵਾਨਾਂ ਵੱਲੋਂ ਘਰ 'ਚ ਮੌਜੂਦ ਇਕੱਲੀ ਔਰਤ ਨੂੰ ਜ਼ਖ਼ਮੀ ਕਰ 1 ਲੱਖ 76 ਹਜ਼ਾਰ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਉਥੇ ਹੀ ਗੰਭੀਰ ਜ਼ਖ਼ਮੀ ਹੋਈ ਘਰ ਦੀ ਮਾਲਕਣ ਨੂੰ ਪਰਿਵਾਰ ਨੇ ਹਸਪਤਾਲ ਦਾਖਲ ਕਰਵਾਇਆ ਹੈ। ਉਧਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਥ੍ਰੀ-ਵ੍ਹੀਲਰ ’ਚ ਸਵਾਰੀਆਂ ਤੋਂ ਦਾਤਰ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ ਪਿਓ-ਪੁੱਤ ਚੜ੍ਹੇ ਪੁਲਸ ਅੜਿੱਕੇ
ਵਾਰਦਾਤ ਬਾਰੇ ਘਰ ਦੇ ਮਾਲਕ ਮੋਹਨ ਲਾਲ ਨੇ ਦੱਸਿਆ ਕਿ ਉਸ ਦੀ ਪਤਨੀ ਕਾਮਨੀ ਸ਼ਾਮ ਨੂੰ ਮੰਦਰ ਮੱਥਾ ਟੇਕਣ ਗਈ ਸੀ ਅਤੇ ਨੂੰਹ ਦਿਸ਼ਾ ਘਰ 'ਚ ਇਕੱਲੀ ਸੀ। ਜਦ ਪਤਨੀ ਵਾਪਸ ਘਰ ਆਈ ਤਾਂ ਦੇਖਿਆ ਕਿ ਨੂੰਹ ਦਿਸ਼ਾ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਜ਼ਮੀਨ 'ਤੇ ਪਈ ਸੀ, ਜਦਕਿ ਘਰ 'ਚ ਅਲਮਾਰੀਆਂ 'ਚੋਂ ਸਾਮਾਨ ਖਿੱਲਰਿਆ ਹੋਇਆ ਸੀ। ਇਹ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਗੁਆਂਢੀਆਂ ਅਤੇ ਪਰਿਵਾਰ ਦੇ ਹੋਰ ਮੈਂਬਰ ਜਦ ਮੌਕੇ 'ਤੇ ਪਹੁੰਚੇ ਤਾਂ ਜ਼ਖ਼ਮੀ ਹਾਲਤ 'ਚ ਦਿਸ਼ਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮੋਹਨ ਲਾਲ ਤੇ ਉਸ ਦੀ ਪਤਨੀ ਕਾਮਨੀ ਮੁਤਾਬਕ ਉਨ੍ਹਾਂ ਦੇ ਘਰ 6 ਅਣਪਛਾਤੇ ਲੋਕਾਂ ਨੇ ਲੁੱਟ ਦੀ ਨੀਅਤ ਨਾਲ ਉਨ੍ਹਾਂ ਦੀ ਨੂੰਹ ਨੂੰ ਜ਼ਖ਼ਮੀ ਕੀਤਾ ਅਤੇ ਬੰਧਕ ਬਣਾ ਕੇ ਲੁਟੇਰੇ 1 ਲੱਖ 76 ਹਜ਼ਾਰ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਬਿੱਲ ਨਾ ਭਰਨ 'ਤੇ ਹੋਟਲ ਨੇ ਲਗਜ਼ਰੀ ਗੱਡੀਆਂ ਕੀਤੀਆਂ ਜ਼ਬਤ, 19 ਲੱਖ ਦੀ ਭਰਪਾਈ ਲਈ ਹੋਵੇਗੀ ਨਿਲਾਮੀ
ਉਧਰ ਮੌਕੇ 'ਤੇ ਪਹੁੰਚੇ ਪੁਲਸ ਜ਼ਿਲ੍ਹਾ ਬਟਾਲਾ ਦੇ ਡੀਐੱਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰਦਾਤ ਦੀ ਸੂਚਨਾ ਮਿਲੀ ਤਾਂ ਉਹ ਆਪਣੀ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
CM ਮਾਨ ਨੇ ਸਰਹੱਦੀ ਜ਼ਿਲ੍ਹਿਆਂ 'ਚ ਉਦਯੋਗਾਂ ਦੇ ਵਿਕਾਸ 'ਤੇ ਵੱਧ ਜ਼ੋਰ ਦਿੰਦਿਆਂ ਸਾਬਕਾ ਸਰਕਾਰਾਂ ਬਾਰੇ ਕਹੀ ਇਹ ਗੱਲ
NEXT STORY