ਲੁਧਿਆਣਾ (ਤਰੁਣ) : ਥਾਣਾ ਡਵੀਜ਼ਨ ਨੰ. 5 ਦੇ ਅਧੀਨ ਆਉਂਦੇ ਖੇਤਰ ਸਿੰਘਪੁਰ ਮੇਨ ਰੋਡ ਨੇੜੇ 3 ਲੁਟੇਰਿਆਂ ਨੇ ਰੇਲਵੇ ਵਿਭਾਗ ਦੇ ਲੋਕੋ ਪਾਇਲਟ ਤੋਂ ਮੋਬਾਈਲ ਖੋਹ ਲਿਆ। ਲੋਕੋ ਪਾਇਲਟ ਨੇ ਮੁਕਾਬਲਾ ਕਰਨ ਦਾ ਯਤਨ ਕੀਤਾ ਪਰ ਬਦਮਾਸ਼ ਧਮਕਾਉਂਦੇ ਹੋਏ ਫਰਾਰ ਹੋ ਗਏ। ਪੀੜਤਾਂ ਨੇ ਇਲਾਕਾ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰ ਕੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੰਸਦ 'ਚ ਗਰਜੇ MP ਰਾਜਾ ਵੜਿੰਗ, ਪੇਸ਼ ਕੀਤੇ ਬਜਟ 'ਤੇ ਘੇਰ ਲਈ ਕੇਂਦਰ ਸਰਕਾਰ
ਪੀੜਤ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਰੇਲਵੇ ’ਚ ਲੋਕੋ ਪਾਇਲਟ ਹੈ। ਬੀਤੀ ਰਾਤ ਉਹ ਡਿਊਟੀ ਖਤਮ ਕਰ ਕੇ ਸਾਥੀ ਵਿਕਾਸ ਨਾਲ ਘਰ ਵੱਲ ਜਾ ਰਿਹਾ ਸੀ। ਰਸਤੇ ’ਚ 3 ਲੁਟੇਰਿਆਂ ਨੇ ਉਨ੍ਹਾਂ ਦੋਵਾਂ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਦਿਆਂ ਮੋਬਾਈਲ ਖੋਹ ਲਏ। ਉਨ੍ਹਾਂ ਨੇ ਲੁਟੇਰਿਆਂ ਨੂੰ ਮੁਕਾਬਲਾ ਕਰਨ ਦਾ ਯਤਨ ਕੀਤਾ ਪਰ ਲੁਟੇਰਿਆਂ ਦੇ ਕੋਲ ਤੇਜ਼ਧਾਰ ਹਥਿਆਰ ਸਨ। ਜਾਂਚ ਅਧਿਕਾਰੀ ਬਲਕਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਲੋਕੋ ਪਾਇਲਟ ਕੁਲਦੀਪ ਦੇ ਬਿਆਨਾਂ ’ਤੇ 3 ਅਣਪਛਾਤੇ ਲੁਟੇਰਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਬਰਾਮਦ ਹੋਈ ਹੈ। ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੇ ਫੈਕਟਰੀ ਦੇ ਬਾਹਰ ਲੱਗੀਆਂ ਏ. ਸੀ. ਦੀਆਂ ਪਾਈਪਾਂ ਕੀਤੀਆਂ ਚੋਰੀ
NEXT STORY