ਲੁਧਿਆਣਾ (ਰਾਜ) : ਚੋਰਾਂ ਨੇ ਸਰਕੂਲਰ ਰੋਡ ’ਤੇ ਸਥਿਤ ਇਕ ਪਾਨ ਸਟੋਰ ਨੂੰ ਲੁੱਟ ਲਿਆ। ਚੋਰਾਂ ਨੇ ਦੁਕਾਨ ਅੰਦਰੋਂ ਹਜ਼ਾਰਾਂ ਦਾ ਸਾਮਾਨ ਚੋਰੀ ਕਰ ਲਿਆ। ਇਹ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਪੁਲਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
ਜਾਣਕਾਰੀ ਮੁਤਾਬਕ, ਸਰਕੂਲਰ ਰੋਡ ’ਤੇ ਇਕ ਬਾਬਰ ਪਾਨ ਸਟੋਰ ਹੈ। ਦੇਰ ਰਾਤ 4 ਨੌਜਵਾਨ 2 ਮੋਟਰਸਾਈਕਲਾਂ ’ਤੇ ਆਏ ਅਤੇ ਸ਼ਟਰ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਅੰਦਰੋਂ ਸਿਗਰਟ, ਤੰਬਾਕੂ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਦੁਕਾਨਦਾਰ ਦਾ ਕਹਿਣਾ ਹੈ ਕਿ ਚੋਰਾਂ ਨੇ ਉਸ ਦੀ ਦੁਕਾਨ ਤੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਣੀਪੁਰ 'ਚ ਫਿਰ ਵਧਿਆ ਤਣਾਅ, ਬੱਸ ਨੈੱਟਵਰਕ ਤੋਂ ਸੂਬੇ ਦਾ ਨਾਂ ਹਟਾਉਣ 'ਤੇ ਭੜਕੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਬੁੱਤ ਪਾਸੋਂ ਠੇਕਾ ਚੁਕਵਾਉਣ ਲਈ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ
NEXT STORY