ਲੁਧਿਆਣਾ (ਤਰੁਣ) : ਜ਼ੋਨ-ਡੀ, ਥਾਣਾ ਡਵੀਜ਼ਨ ਨੰ. 5 ਦੇ ਨੇੜੇ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਔਰਤ ਦਾ ਪਰਸ ਖੋਹ ਲਿਆ ਅਤੇ ਭੱਜ ਗਏ। ਇਹ ਘਟਨਾ ਦੇਰ ਸ਼ਾਮ ਨੂੰ ਵਾਪਰੀ। ਪੀੜਤਾ, ਉਰਵਸ਼ੀ ਚੋਪੜਾ ਜੋ ਕਿ ਏਕਤਾ ਵਿਹਾਰ, ਹੈਬੋਵਾਲ ਦੀ ਰਹਿਣ ਵਾਲੀ ਹੈ, ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਘਰ ਜਾ ਰਹੀ ਸੀ। ਉਸ ਦਾ ਕਾਲਾ ਪਰਸ ਐਕਟਿਵਾ ਦੇ ਅੱਗੇ ਟੰਗਿਆ ਹੋਇਆ ਸੀ। ਰਾਹ ਵਿਚ ਡੀ-ਜ਼ੋਨ ਅੰਡਰਪਾਸ ਨੇੜੇ ਇਕ ਮੋਟਰਸਾਈਕਲ ’ਤੇ ਸਵਾਰ 2 ਲੁਟੇਰਿਆਂ ਨੇ ਐਕਟਿਵਾ ਤੋਂ ਉਸ ਦਾ ਪਰਸ ਝਪਟ ਲਿਆ ਅਤੇ ਭੱਜ ਗਏ। ਉਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ।
ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਪਰਸ ਵਿਚ 2 ਕੀਮਤੀ ਮੋਬਾਈਲ ਫੋਨ, ਹਜ਼ਾਰਾਂ ਰੁਪਏ ਦੀ ਨਕਦੀ, ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਸਾਮਾਨ ਵੀ ਸੀ। ਜਾਂਚ ਅਧਿਕਾਰੀ ਮੇਵਾ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਲੁਟੇਰਿਆਂ ਨੇ ਯੋਜਨਾਬੱਧ ਤਰੀਕੇ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਬਿਨਾਂ ਨੰਬਰ ਪਲੇਟ ਦੇ ਮੋਟਰਸਾਈਕਲ ’ਤੇ ਸਨ। ਪੁਲਸ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੌਰਾਨ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ 24 ਘੰਟੇ ਡਿਊਟੀ ’ਤੇ ਰਹਿਣਗੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ
NEXT STORY