ਪਟਿਆਲਾ (ਬਲਜਿੰਦਰ)—ਪਟਿਆਲਾ ਦੇ ਅਬਲੋਵਾਲ ਇਲਾਕੇ 'ਚ ਬੀਤੀ ਰਾਤ ਘਰ ਤੋਂ ਸੈਰ ਕਰਨ ਲਈ ਨਿਕਲੇ ਪਤੀ-ਪਤਨੀ 'ਤੇ ਲੁਟੇਰਿਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਹਮਲੇ 'ਚ ਪਤਨੀ ਪੂਨਮ ਦੀ ਮੌਤ ਹੋ ਗਈ ਅਤੇ ਲੁਟੇਰਿਆਂ ਨੇ ਪਤੀ ਮਨਿੰਦਰ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਹਨ। ਹਾਲਾਂਕਿ ਪੁਲਸ ਵਲੋਂ ਇਸ ਨੂੰ ਲੁੱਟ ਦੀ ਵਾਰਦਾਤ ਨੂੰ ਨਕਾਰਦੇ ਹੋਏ ਜਾਂਚ ਤੋਂ ਬਾਅਦ ਹੀ ਕੁਝ ਕਹਿਣ ਦੀ ਗੱਲ ਆਖੀ ਜਾ ਰਹੀ ਹੈ, ਮਨਿੰਦਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਮਨਿੰਦਰ ਨੇ ਦੱਸਿਆ ਕਿ ਉਹ ਦੇਰ ਸ਼ਾਮ ਸੈਰ ਲਈ ਆਪਣੀ ਪਤਨੀ ਸਮੇਤ ਨਿਕਲੇ ਸਨ, ਜਿੱਥੇ 2 ਔਰਤਾਂ ਅਤੇ 2 ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਦੀ ਪਤਨੀ ਦੇ ਪਹਿਲਾਂ ਸਿਰ 'ਚ ਡਾਗਾਂ ਮਾਰੀਆਂ ਅਤੇ ਉਸ ਨੂੰ ਮਾਰ ਕੇ ਝਾੜੀਆਂ 'ਚ ਸੁੱਟ ਦਿੱਤਾ ਅਤੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ।
ਕਾਫੀ ਸਮਾਂ ਬੀਤਣ ਮਗਰੋਂ ਜਦੋਂ ਘਰ ਵਾਪਸ ਨਾ ਪਹੁੰਚੇ ਤਾਂ ਪਰਿਵਾਰ ਨੇ ਲੱਭਣਾ ਸ਼ੁਰੂ ਕੀਤਾ ਤਾਂ ਪਰਿਵਾਰ ਵਾਲਿਆਂ ਨੂੰ ਮਨਿੰਦਰ ਜ਼ਖਮੀ ਹਾਲਤ 'ਚ ਮਿਲਿਆ ਅਤੇ ਪੂਨਮ ਮ੍ਰਿਤਕ ਹਾਲਤ 'ਚ ਮਿਲੀ। ਪਰਿਵਾਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚੀ ਪੁਲਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸਣੇ 17 ਥਾਵਾਂ 'ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ
NEXT STORY