ਜਲੰਧਰ (ਸ. ਹ.) : ਗਦਈਪੁਰ ਮਾਰਕੀਟ ਵਿਚ ਇਕ ਨੌਜਵਾਨ ਦਾ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਟ੍ਰੈਫਿਕ ਜਾਮ ਵਿਚ ਫਸ ਗਏ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਦੋਵਾਂ ਲੁਟੇਰਿਆਂ ਦੀ ਲੋਕਾਂ ਨੇ ਜੰਮ ਕੇ ਛਿੱਤਰ-ਪਰੇਡ ਕੀਤੀ ਅਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ। ਮੁਲਜ਼ਮਾਂ ਕੋਲੋਂ ਖੋਹਿਆ ਹੋਇਆ ਮੋਬਾਈਲ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਤਜਿੰਦਰ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਦੇਰ ਸ਼ਾਮ ਮੋਟਰਸਾਈਕਲ ਸਵਾਰ 2 ਨੌਜਵਾਨ ਉਸ ਦਾ ਮੋਬਾਈਲ ਖੋਹ ਕੇ ਭੱਜ ਗਏ। ਲੁਟੇਰੇ ਨੇ ਪਿੱਛੇ ਮੁੜ ਕੇ ਉਸ ਵੱਲ ਇਸ਼ਾਰਾ ਵੀ ਕੀਤਾ। ਉਹ ਕਾਫ਼ੀ ਸਪੀਡ ਵਿਚ ਭੱਜੇ, ਜਦਕਿ ਉਨ੍ਹਾਂ ਖੁਦ ਰੌਲਾ ਪਾਉਂਦੇ ਹੋਏ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁਝ ਦੂਰੀ ’ਤੇ ਜਾ ਕੇ ਲੁਟੇਰਿਆਂ ਦਾ ਮੋਟਰਸਾਈਕਲ ਟ੍ਰੈਫਿਕ ਜਾਮ ਵਿਚ ਫਸ ਗਿਆ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ
ਉੱਥੇ ਹੀ, ਲੁਟੇਰਿਆਂ ਨੇ ਭੱਜਣ ਦੇ ਚੱਕਰ ਵਿਚ ਲੋਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕ ਲੁਟੇਰਿਆਂ ’ਤੇ ਟੁੱਟ ਪਏ ਅਤੇ ਉਨ੍ਹਾਂ ਦੀ ਛਿੱਤਰ-ਪਰੇਡ ਕਰ ਦਿੱਤੀ। ਲੁਟੇਰਿਆਂ ਕੋਲੋਂ ਤਜਿੰਦਰ ਦਾ ਮੋਬਾਈਲ ਬਰਾਮਦ ਹੋ ਗਿਆ ਹੈ। ਲੋਕਾਂ ਨੇ ਲੁਟੇਰਿਆਂ ਦੀ ਤਲਾਸ਼ੀ ਲਈ ਤਾਂ ਮੋਟਰਸਾਈਕਲ ਦੀ ਪਿਛਲੀ ਨੰਬਰ ਪਲੇਟ ਇਕ ਲੁਟੇਰੇ ਦੀ ਜੇਬ ਵਿਚੋਂ ਮਿਲੀ, ਜਦਕਿ ਫਰੰਟ ਸਾਈਡ ਦੀ ਨੰਬਰ ਪਲੇਟ ਮੋਟਰਸਾਈਕਲ ’ਤੇ ਲੱਗੀ ਹੋਈ ਸੀ। ਸੂਚਨਾ ਮਿਲਦਿਆਂ ਹੀ ਫੋਕਲ ਪੁਆਇੰਟ ਚੌਕੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੁਟੇਰਿਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਸੀ। ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼, ਪਤੀ ਤੇ ਸੱਸ ਖ਼ਿਲਾਫ਼ FIR
NEXT STORY