ਵਲਟੋਹਾ, (ਜ.ਬ., ਸੰਦੀਪ, ਬਲਜੀਤ, ਅਮਰਗੋਰ)- ਜ਼ਿਲਾ ਪੁਲਸ ਮੁਖੀ ਦਰਸ਼ਨ ਸਿੰਘ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਵਲਟੋਹਾ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਚਾਰ ਮੈਂਬਰਾਂ ਤੋਂ ਇਲਾਵਾ ਨਸ਼ਾ ਵੇਚਣ ਵਾਲੇ ਤਿੰਨ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਨੇ ਖਾਸ ਇਤਲਾਹ ਦਿੱਤੀ ਕਿ ਦਾਣਾ ਮੰਡੀ ਬਹਾਦਰ ਨਗਰ ਦੇ ਖਾਲੀ ਕਮਰਿਆਂ ਵਿਚ ਕੁਝ ਅਨਸਰ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਜਦੋਂ ਛਾਪੇਮਾਰੀ ਕੀਤੀ ਤਾਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ, ਰਾਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਹਿਮੂਦਵਾਲਾ, ਮੰਗਾ ਸਿੰਘ ਪੁੱਤਰ ਸੁੱਖੀ ਸਿੰਘ ਵਾਸੀ ਸਿੱਧਵਾਂ ਤੇ ਰਸਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਵਜੋਂ ਹੋਈ, ਜਿਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਹੋਏ, ਜਦਕਿ ਇਕ ਮੁਲਜ਼ਮ ਮਨਪ੍ਰੀਤ ਸਿੰਘ ਮੰਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਅਮਰਕੋਟ ਚੋਰੀ ਦੇ ਮੋਟਰਸਾਈਕਲ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਨ੍ਹਾਂ ਮੁਲਜ਼ਮਾਂ ਨੇ ਪਿਛਲੇ ਦਿਨੀਂ ਕਸਬਾ ਅਲਗੋਂ ਕੋਠੀ ਵਿਖੇ ਮੋਬਾਇਲਾਂ ਦੀ ਦੁਕਾਨ ’ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।ਇਸੇ ਤਰ੍ਹਾਂ ਥਾਣਾ ਵਲਟੋਹਾ ਪੁਲਸ ਨੇ ਗਸ਼ਤ ਦੌਰਾਨ ਜਗਜੀਤ ਸਿੰਘ ਉਰਫ ਪੱਪੂ ਪੁੱਤਰ ਸੁਖਵੰਤ ਸਿੰਘ ਵਾਸੀ ਚੀਮਾ ਖੁਰਦ, ਗੁਰਵਿੰਦਰ ਸਿੰਘ ਉਰਫ ਲੱਲਾ ਪੁੱਤਰ ਦਰਬਾਰਾ ਸਿੰਘ ਵਾਸੀ ਅਮੀਰਕੇ, ਯੋਧਵੀਰ ਸਿੰਘ ਉਰਫ ਨਿੱਕਾ ਪੁੱਤਰ ਰਸਾਲ ਸਿੰਘ ਵਾਸੀ ਲਾਖਣਾ ਨੂੰ 820 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇੰਗਲੈਂਡ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਬਣਾਇਆ ਨਿਸ਼ਾਨਾ
NEXT STORY