ਤਰਨਤਾਰਨ (ਰਮਨ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਬੁੱਗਾ ਵਿਖੇ ਇੱਕ ਗੈਸ ਏਜੰਸੀ ਦੇ ਗੁਦਾਮ ਉੱਪਰ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਡਾਕਾ ਮਾਰਦੇ ਹੋਏ ਚੌਕੀਦਾਰ ਨੂੰ ਬੰਧਕ ਬਣਾਉਂਦੇ ਹੋਏ ਇੱਕ ਟਾਟਾ ਏਸ ਗੱਡੀ, 15 ਗੈਸ ਦੇ ਭਰੇ ਹੋਏ ਸਿਲੰਡਰ, ਦੋ ਗੱਡੀ ਦੀਆਂ ਬੈਟਰੀਆਂ, ਇੱਕ ਬੈਟਰਾ ਅਤੇ ਡੀਵੀਅਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸੰਬੰਧ 'ਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗਰੂਪ ਕੌਰ ਪਤਨੀ ਸੰਦੀਪ ਸਿੰਘ ਨਿਵਾਸੀ ਵਰਿੰਦਾਵਨ ਕਲੋਨੀ ਤਰਨ ਤਾਰਨ ਨੇ ਦੱਸਿਆ ਕਿ ਸੰਦੀਪ ਗੈਸ ਏਜੰਸੀ ਦੀ ਮਾਲਕ ਹੈ ਅਤੇ ਇਸ ਗੈਸ ਏਜੰਸੀ ਦਾ ਗੋਦਾਮ ਨਜ਼ਦੀਕੀ ਪਿੰਡ ਬੁੱਗਾ ਵਿਖੇ ਮੌਜੂਦ ਹੈ। ਜਿੱਥੇ ਬੀਤੀ ਰਾਤ ਕਰੀਬ ਡੇਢ ਵਜੇ ਅਣਪਛਾਤੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਚੌਕੀਦਾਰ ਕਰਤਾਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਬੁੱਗਾ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੁਲਜ਼ਮਾਂ ਵੱਲੋਂ ਗੁਦਾਮ 'ਚ ਪਏ 15 ਗੈਸ ਦੇ ਭਰੇ ਹੋਏ ਸਿਲੰਡਰਾਂ ਤੋਂ ਇਲਾਵਾ ਇੱਕ ਟਾਟਾ ਏਸ ਗੱਡੀ, ਇਨਵਰਟਰ ਦਾ ਬੈਟਰਾ, ਦੋ ਗੱਡੀ ਦੀਆਂ ਬੈਟਰੀਆਂ ਅਤੇ ਡੀਵੀਆਰ ਚੋਰੀ ਕਰਕੇ ਫਰਾਰ ਹੋ ਗਏ। ਜਗਰੂਪ ਕੌਰ ਵੱਲੋਂ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਮਹਿਲਾ ਸਰਪੰਚ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਏ ਲੁਟੇਰੇ, ਘਟਨਾ CCTV 'ਚ ਕੈਦ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਗਰੂਪ ਕੌਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਏ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
NEXT STORY