ਫਾਜ਼ਿਲਕਾ (ਸੁਨੀਲ ਨਾਗਪਾਲ) : ਅਬੋਹਰ-ਸ਼੍ਰੀਗੰਗਾਨਗਰ ਰੋਡ 'ਤੇ ਸਥਿਤ ਇੱਕ ਪੈਟਰੋਲ ਪੰਪ 'ਤੇ ਦੇਰ ਰਾਤ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਪੰਪ 'ਤੇ ਪਹੁੰਚੇ ਅਤੇ ਹਥਿਆਰ ਦਿਖਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਬੱਲੂਆਣਾ ਅਮਨਦੀਪ ਸਿੰਘ ਅਤੇ ਸਦਰ ਥਾਣਾ ਦੇ ਐੱਸ. ਐੱਚ. ਓ. ਕੁਲਦੀਪ ਕੁਮਾਰ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪੈਟਰੋਲ ਪੰਪ ਸਮੇਤ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।
ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
NEXT STORY