ਲੁਧਿਆਣਾ (ਰਾਜ)- ਮਹਾਨਗਰ 'ਚ ਬੇਖੌਫ ਚੋਰਾਂ ਵੱਲੋਂ ਰਾਤ ਸਮੇਂ ਇੱਕ ਘਰ 'ਚ ਸੰਨ੍ਹ ਲਗਾ ਕੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਾਤਰ ਚੋਰਾਂ ਨੇ ਪਹਿਲਾਂ ਉਸ ਕਮਰੇ ਨੂੰ ਬਾਹਰੋਂ ਬੰਦ ਕਰ ਦਿੱਤਾ ਜਿਸ 'ਚ ਪਰਿਵਾਰ ਸੁੱਤਾ ਪਿਆ ਸੀ, ਫਿਰ ਸਟੋਰ ਰੂਮ ਦੀ ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਪਈ ਅਲਮਾਰੀ 'ਚੋਂ ਗਹਿਣੇ ਲੈ ਕੇ ਫਰਾਰ ਹੋ ਗਏ। ਪੀੜਤ ਨਿਰਮਲ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ
ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ 23 ਅਗਸਤ ਦੀ ਰਾਤ ਉਹ ਆਪਣੇ ਪੂਰੇ ਪਰਿਵਾਰ ਸਮੇਤ ਰੋਟੀ ਖਾ ਕੇ ਬੈੱਡਰੂਮ 'ਚ ਸੌਣ ਚਲਾ ਗਿਆ ਸੀ। ਅਗਲੀ ਸਵੇਰ ਜਦੋਂ ਪਰਿਵਾਰ ਉੱਠਿਆ ਤਾਂ ਦੇਖਿਆ ਕਿ ਬੈੱਡਰੂਮ ਦਾ ਦਰਵਾਜ਼ਾ ਬਾਹਰੋਂ ਬੰਦ ਸੀ। ਪਰਿਵਾਰ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਦਰਵਾਜ਼ਾ ਤੋੜ ਕੇ ਬਾਹਰ ਨਿਕਲਿਆ। ਕਮਰੇ ਤੋਂ ਬਾਹਰ ਆ ਕੇ ਜਦੋਂ ਘਰ ਦੀ ਜਾਂਚ ਕੀਤੀ ਤਾਂ ਹੋਸ਼ ਉੱਡ ਗਏ।ਚੋਰਾਂ ਨੇ ਘਰ ਦੇ ਪਿਛਲੇ ਪਾਸੇ ਸਥਿਤ ਸਟੋਰ ਰੂਮ ਦੀ ਖਿੜਕੀ ਦੀ ਲੋਹੇ ਦੀ ਗਰਿੱਲ ਨੂੰ ਔਜ਼ਾਰਾਂ ਨਾਲ ਤੋੜ ਕੇ ਅੰਦਰ ਵੜਨ ਦਾ ਰਸਤਾ ਬਣਾਇਆ ਸੀ। ਚੋਰਾਂ ਨੇ ਸਟੋਰ ਰੂਮ 'ਚ ਪਈ ਅਲਮਾਰੀ ਦੇ ਤਾਲੇ ਤੋੜ ਕੇ ਉਸ 'ਚ ਪਏ ਕੀਮਤੀ ਗਹਿਣੇ ਚੋਰੀ ਕਰ ਲਏ। ਚੋਰ ਅਲਮਾਰੀ 'ਚੋਂ ਇੱਕ ਸੋਨੇ ਦੀ ਚੇਨ, ਸੋਨੇ ਦੇ ਕਾਂਟੇ, ਇੱਕ ਸੋਨੇ ਦੀ ਅੰਗੂਠੀ ਅਤੇ ਚਾਂਦੀ ਦੀਆਂ ਝਾਂਜਰਾਂ ਚੋਰੀ ਕਰਕੇ ਰਾਤ ਦੇ ਹਨ੍ਹੇਰੇ 'ਚ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਪੀੜਤ ਪਰਿਵਾਰ ਨੇ ਤੁਰੰਤ ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ, ਮੌਕੇ ਦਾ ਮੁਆਇਨਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਸ਼ੱਕੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ
NEXT STORY