ਤਲਵੰਡੀ ਭਾਈ/ਮੁੱਦਕੀ (ਗੁਲਾਟੀ, ਹੈਪੀ) - ਚੈਨ ਖੋਹਣ ਦੇ ਦੋਸ਼ਾਂ ਤਹਿਤ ਪੁਲਸ ਵੱਲੋਂ ਤਿੰਨ ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਸ ਦੇ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੁੱਦਕੀ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੀ ਮਾਤਾ ਚਰਨਜੀਤ ਕੌਰ ਨਾਲ ਮੋਟਰ ਸਾਈਕਲ 'ਤੇ ਜਾ ਰਿਹਾ ਸੀ। ਮੋਟਰਸਾਈਕਲ 'ਤੇ ਦੋਸ਼ੀਆਨ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਫਰੀਦਕੋਟ ਨੇ ਝਪਟ ਮਾਰ ਕੇ ਉਸਦੀ ਮਾਤਾ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਿਆ। ਵਾਲੀਆਂ ਦਾ ਵਜ਼ਨ 1 ਤੋਲਾ ਸੀ। ਪੁਲਸ ਨੇ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ।
ਮੈਰਿਜ ਪੈਲਸਾਂ 'ਚ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਦੇ ਆਦੇਸ਼
NEXT STORY