ਮੋਗਾ (ਅਜ਼ਾਦ) - ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ 'ਤੇ ਪਿੰਡ ਦੁੱਨੇਕੇ ਕੋਲ ਪੰਜ ਅਣਪਛਾਤੇ ਹਥਿਆਰਬੰਦ ਲੁਟੇਰੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਕਾਰ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਕਿਵੇਂ ਹੋਈ ਘਟਨਾ
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਰਿੰਕੂ ਮੈਨੀ ਪੁੱਤਰ ਰਵਿੰਦਰ ਮੋਹਨ ਮੈਨੀ ਨਿਵਾਸੀ ਮਾਲ ਰੋਡ ਫਿਰੋਜ਼ਪੁਰ ਨੇ ਕਿਹਾ ਕਿ ਉਹ ਲੁਧਿਆਣਾ 'ਚ ਆਪਣਾ ਕਾਰੋਬਾਰ ਕਰਦਾ ਹੈ। ਬੀਤੀ ਦੇਰ ਰਾਤ ਉਹ ਆਪਣੀ ਕਾਰ 'ਤੇ ਲੁਧਿਆਣਾ ਤੋਂ ਫਿਰੋਜ਼ਪੁਰ ਵੱਲ ਜਾ ਰਿਹਾ ਸੀ, ਜਦੋਂ ਉਹ ਮੋਗਾ ਨਹਿਰ ਦੇ ਅੱਗੇ ਪਿੰਡ ਦੁੱਨੇਕੇ ਕੋਲ ਪੁੱਜੇ ਤਾਂ ਪਿੱਛੋਂ ਇਕ ਕਾਰ 'ਤੇ ਪੰਜ ਅਣਪਛਾਤੇ ਲੁਟੇਰੇ ਵਿਅਕਤੀਆਂ ਨੇ ਆਪਣੀ ਕਾਰ ਮੂਹਰੇ ਲਾ ਕੇ ਉਸਨੂੰ ਘੇਰ ਲਿਆ ਅਤੇ ਪਿਸਤੋਲ ਦੀ ਨੋਕ 'ਤੇ ਮੇਰੀ ਕਾਰ ਖੋਹ ਕੇ ਲੈ ਗਏ। ਕਾਰ 'ਚ ਮੇਰਾ ਮੋਬਾਇਲ ਫੋਨ, ਇਕ ਪਰਸ ਜਿਸ 'ਚ 11,500 ਰੁਪਏ ਅਤੇ ਜ਼ਰੂਰੀ ਦਸਤਾਵੇਜ ਸਨ। ਇਸ ਘਟਨਾ ਦੀ ਸੂਚਨਾ ਮੈ ਪੁਲਸ ਨੂੰ ਦੇ ਦਿੱਤੀ।
ਕੀ ਹੋਈ ਪੁਲਸ ਕਾਰਵਾਈ
ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲਾ ਪੁਲਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ, ਐੱਸ. ਪੀ. ਡੀ. ਵਜੀਰ ਸਿੰਘ ਖੇਹਰਾ, ਡੀ. ਐੱਸ. ਪੀ. ਆਈ. ਸਰਬਜੀਤ ਸਿੰਘ ਬਾਹੀਆ ਅਤੇ ਥਾਣਾ ਸਦਰ ਮੋਗਾ ਦੇ ਇੰਚਾਰਜ ਇੰਸਪੈਕਟਰ ਜੇ. ਜੇ. ਅਟਵਾਲ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਜਾਂਚ ਕਰਦਿਆਂ ਆਲੇ-ੁਦਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਲੁਟੇਰੇ ਵਿਅਕਤੀਆਂ ਦਾ ਕੋਈ ਸੁਰਾਗ ਨਹੀਂ ਲਗਾ। ਜ਼ਿਲਾ ਪੁਲਸ ਮੁਖੀ ਮੋਗਾ ਨੇ ਕਿਹਾ ਕਿ ਲੁਟੇਰਿਆਂ ਦੀ ਤਲਾਸ਼ ਲਈ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ, ਤਾਂਕਿ ਲੁਟੇਰਿਆਂ ਦਾ ਕੋਈ ਸੁਰਾਗ ਮਿਲ ਸਕੇ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਅਨਾਜ ਮੰਡੀਆਂ 'ਚ ਨਹੀਂ ਆਵੇਗੀ ਕਿਸਾਨਾਂ ਨੂੰ ਕੋਈ ਮੁਸ਼ਕਿਲ : ਵਿਧਾਇਕ ਭੁੱਲਰ
NEXT STORY