ਝਬਾਲ (ਨਰਿੰਦਰ) - ਪਿੰਡ ਜਗਤਪੁਰਾ ਵਾਸੀ ਇਕ ਬਿਜਲੀ ਮੁਲਾਜ਼ਮ ਨੂੰ ਬੀਤੀ ਰਾਤ ਡਿਊਟੀ ਤੋਂ ਵਾਪਸ ਪਰਤਦਿਆਂ ਰਸਤੇ 'ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ, ਨੇ ਜਬਰਦਸਤੀ ਰੋਕ ਕੇ ਦਾਤਰ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਤੇ ਉਸ ਕੋਲੋ ਨਗਦੀ ਲੁੱਟ ਕੇ ਫਰਾਰ ਹੋ ਗਏ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੁਲਾਜ਼ਮ ਗੁਰਵੇਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਗਤਪੁਰਾ ਨੇ ਦੱਸਿਆ ਕਿ ਉਹ ਬਿਜਲੀ ਬੋਰਡ 'ਚ ਅੰਮ੍ਰਿਤਸਰ ਵਿਖੇ ਸਰਵਿਸ ਕਰਦਾ ਹੈ, ਤੇ ਬੀਤੀ ਰਾਤ ਕੋਈ 7 ਕੁ ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ਤੇ ਡਿਊਟੀ ਕਰਕੇ ਆਪਣੇ ਪਿੰਡ ਵਾਪਸ ਆ ਰਿਹਾ ਸੀ ਤਾਂ ਜਗਤਪੁਰਾ ਤੋਂ ਥੋੜਾਂ ਪਿੱਛੇ ਮੇਨ ਸੜਕ 'ਤੇ ਦੋ ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ, ਆਏ ਤੇ ਉਸ ਦਾ ਮੋਟਰਸਾਈਕਲ ਰੋਕ ਕੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ । ਗੁਰਵੇਲ ਸਿੰਘ ਨੇ ਦੱਸਿਆ ਕਿ ਉਕਤ ਲੁਟੇਰੇ ਉਸ ਨੂੰ ਜ਼ਖਮੀ ਕਰਕੇ ਉਸ ਕੋਲੋਂ ਪੰਜ ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਜ਼ਰੂਰੀ ਕਾਗਜ਼ਾਤ ਲੈ ਕੇ ਫਰਾਰ ਹੋ ਗਏ। ਫਿਲਹਾਲ ਘਟਨਾ ਸਬੰਧੀ ਜਾਣਕਾਰੀ ਸਥਾਨਕ ਪੁਲਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੈਰ-ਸਪਾਟਾ ਕੇਂਦਰ ਦੀ ਕਾਇਆ ਕਲਪ ਕਰਕੇ ਸੂਬੇ ਦੀ ਅਰਥ ਵਿਵਸਥਾ ਨੂੰ ਦੇਵਾਂਗੇ ਮਜ਼ਬੂਤੀ : ਸਿੱਧੂ
NEXT STORY