ਜਲੰਧਰ (ਸੁਧੀਰ)— ਇਥੋਂ ਦੇ ਕੇ. ਐੱਮ. ਵੀ. ਕਾਲਜ ਨੇੜੇ ਇਕ ਪ੍ਰਵਾਸੀ ਨਾਲ ਕੁੱਟਮਾਰ ਕਰਕੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਗਣੇਸ਼ ਕੁਮਾਰ ਨਾਂ ਦਾ ਵਿਅਕਤੀ ਇਕ ਪ੍ਰਾਈਵੇਟ ਨੌਕਰੀ ਕਰਦਾ ਹੈ। ਬੀਤੀ ਦੇਰ ਰਾਤ ਕਰੀਬ 12:30 ਵਜੇ ਉਹ ਘਰ ਜਾ ਰਿਹਾ ਸੀ ਕਿ ਇਸੇ ਦੌਰਾਨ ਕੇ. ਐੱਮ. ਵੀ. ਕਾਲਜ ਨੇੜੇ 2 ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਕੇ ਪਹਿਲਾਂ ਕੁੱਟਮਾਰ ਕੀਤੀ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ 10 ਹਜ਼ਾਰ ਦੀ ਨਕਦੀ ਖੋਹ ਲਈ।
ਦੱਸਿਆ ਜਾ ਰਿਹਾ ਹੈ ਕਿ ਜਿਸ ਸਥਾਨ 'ਤੇ ਉਕਤ ਵਾਰਦਾਤ ਵਾਪਰੀ, ਉਸ ਤੋਂ ਥੋੜ੍ਹੀ ਹੀ ਦੂਰ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਸ ਦਾ ਨਾਕਾ ਲੱਗਾ ਹੋਇਆ ਸੀ। ਗਣੇਸ਼ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਮਰੇਡਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ
NEXT STORY