ਸੁਲਤਾਨਪੁਰ ਲੋਧੀ (ਸੋਢੀ, ਧੀਰ, ਅਸ਼ਵਨੀ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇਲਾਕੇ ’ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਲੁਟੇਰਾ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਗਿਰੋਹ ਦੇ ਗ੍ਰਿਫ਼ਤਾਰ ਕੀਤੇ 3 ਮੈਂਬਰਾਂ ਕੋਲੋਂ 4 ਪਿਸਤੌਲਾਂ ਤੇ ਰੌਂਦ ਬਰਾਮਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ ’ਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਚਲਾਈ ਮੁਹਿੰਮ ਤਹਿਤ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਏ. ਐੱਸ. ਪੀ. ਧਰੇਂਦਰ ਵਰਮਾ ਅਤੇ ਡੀ. ਐੱਸ. ਪੀ. ਹਰਗੁਰਦੇਵ ਸਿੰਘ, ਇੰਸਪੈਕਟਰ ਹਰਿੰਦਰ ਸਿੰਘ ਐੱਸ. ਐੱਚ. ਓ. ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠਾਂ ਪੁਲਸ ਪਾਰਟੀ ਨੇ 3 ਮੁਲਜ਼ਮਾਂ ਵਿਸ਼ਾਲ ਪੁੱਤਰ ਬੱਗਾ ਸਿੰਘ ਨਿਵਾਸੀ ਪਿੰਡ ਤਲਵੰਡੀ ਪਾਈ (ਥਾਣਾ ਕੌਤਵਾਲੀ ਕਪੂਰਥਲਾ), ਮਨਪ੍ਰੀਤ ਸਿੰਘ ਉਰਫ਼ ਮਾਪੀ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਪੰਮਨ (ਥਾਣਾ ਤਲਵੰਡੀ ਚੌਧਰੀਆਂ) ਤੇ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਦਲਬੀਰ ਸਿੰਘ ਨਿਵਾਸੀ ਪਿੰਡ ਪੰਮਨ (ਥਾਣਾ ਤਲਵੰਡੀ ਚੌਧਰੀਆਂ) ਨੂੰ ਕਾਬੂ ਕਰਕੇ ਇਕ ਦੇਸੀ ਪਿਸਤੌਲ 32 ਬੋਰ ਤੇ 2 ਜ਼ਿੰਦਾ ਰੌਂਦ, ਇਕ ਵਿਦੇਸ਼ੀ ਪਿਸਤੌਲ ਪੀ. ਐਕਸ. 5 ਸਟਰੋਮ ਸਮੇਤ 2 ਜ਼ਿੰਦਾ ਰੌਂਦ, ਇਕ 30 ਬੋਰ ਬਰੇਟਾ ਮਾਰਕਾ ਪਿਸਤੌਲ ਅਤੇ ਇਕ ਖੁੱਲ੍ਹਾ ਹੋਇਆ ਪਿਸਟਲ ਬਰਾਮਦ ਕੀਤਾ ਹੈ। ਪੁਲਸ ਵੱਲੋਂ ਭਾਰੀ ਅਸਲੇ ਸਮੇਤ ਲੁਟੇਰੇ ਕਾਬੂ ਕੀਤੇ ਜਾਣ ਤੋਂ ਬਾਅਦ ਵੱਡੀ ਵਾਰਦਾਤ ਹੋਣ ਤੋਂ ਬਚਾਅ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਮਾਮਲੇ
ਡੀ. ਐੱਸ. ਪੀ. ਹਰਗੁਰਦਵ ਸਿੰਘ ਤੇ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਾਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਸ ਰਿਮਾਂਡ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮਨਪ੍ਰੀਤ ਸਿੰਘ ਉਰਫ਼ ਮਾਪੀ ਨਿਵਾਸੀ ਪਿੰਡ ਪੰਮਨ ਖ਼ਿਲਾਫ਼ ਪਹਿਲਾਂ ਵੀ 9 ਵੱਖ ਵੱਖ ਮੁਕੱਦਮੇ ਵੱਖ ਵੱਖ ਥਾਣਿਆਂ ਵਿਚ ਦਰਜ ਹਨ। ਇਸੇ ਤਰ੍ਹਾਂ ਹੀ ਅਮਨਦੀਪ ਸਿੰਘ ਉਰਫ ਅਮਨ ਵਾਸੀ ਪਿੰਡ ਪੰਮਨ ਖ਼ਿਲਾਫ਼ 5 ਹੋਰ ਮੁਕੱਦਮੇ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿਚ ਦਰਜ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ ਹੋਈ ਭਿਆਨਕ ਮੌਤ
ਪੁੱਛਗਿਛ ਦੌਰਾਨ ਅਹਿੰਮ ਖੁਲਾਸੇ ਹੋਣ ਦੀ ਸੰਭਾਵਨਾ
ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਹੋਰ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਵੱਡੀ ਮਾਤਰਾ ਵਿਚ ਅਸਲਾ ਲੈ ਕੇ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਸ ਦੀ ਮੁਸਤੈਦੀ ਨਾਲ ਪਹਿਲਾਂ ਹੀ ਕਾਬੂ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸ ਸਮੱਗਲਰ ਰਾਹੀਂ ਹਥਿਆਰ ਲਿਆਂਦੇ ਸਨ, ਹੋਰ ਪੁੱਛਗਿੱਛ ਹੋਵੇਗੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਵੱਲੋਂ ਕੀਤੀਆਂ ਗਈਆਂ ਲੁੱਟ ਦੀਆਂ ਵਾਰਦਾਤਾਂ ਬਾਰੇ ਵੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
NEXT STORY