ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਸਥਾਨਕ ਦਾਣਾ ਮੰਡੀ ਰੋਡ 'ਤੇ ਇਕ ਨਾਬਾਲਿਗ ਲੜਕੀ ਨਾਲ ਦਿਨ ਦਿਹਾੜੇ ਲੁਟ ਦੀ ਘਟਨਾ ਸਾਹਮਣੇ ਆਈ ਹੈ। ਟਿਊਸ਼ਨ ਪੜ੍ਹਨ ਜਾ ਰਹੀ ਲੜਕੀ ਤੋਂ ਦੋ ਅਣਪਛਾਤੇ ਨੌਜਵਾਨ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਗਲੀ ਨੰ: 7, ਦਾਣਾ ਮੰਡੀ ਰੋਡ ਨੇੜੇ ਵਾਪਰੀ ਜਿੱਥੇ ਅਪਰਾਧੀਆਂ ਨੇ ਸਰੇਆਮ ਲੁਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
ਇਸ ਸਬੰਧੀ ਪ੍ਰਭਜੋਤ ਕੌਰ ਪੁੱਤਰੀ ਕੁਲਵੰਤ ਸਿੰਘ, ਨਿਵਾਸੀ ਬਰਨਾਲਾ ਨੇ ਦੱਸਿਆ ਕਿ ਉਹ ਹਰ ਰੋਜ਼ ਵਾਂਗ ਉਸ ਦਿਨ ਵੀ ਟਿਊਸ਼ਨ ਪੜ੍ਹਨ ਲਈ ਆਪਣੇ ਘਰ ਤੋਂ ਗਲੀ ਨੰ: 7 ਵੱਲ ਜਾ ਰਹੀ ਸੀ। ਜਦੋਂ ਉਹ ਗਲੀ ਦੇ ਮੋੜ 'ਤੇ ਪਹੁੰਚੀ, ਤਾਂ ਇਕ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉਸ ਕੋਲ ਆਏ ਅਤੇ ਉਸ ਦੇ ਹੱਥ ਵਿਚ ਫੜਿਆ ਵੀਵੋ ਕੰਪਨੀ ਦਾ ਕਾਲੇ ਰੰਗ ਦਾ ਮੋਬਾਈਲ ਫ਼ੋਨ ਖੋਹ ਲਿਆ।
ਐਮਰਜੈਂਸੀ 'ਤੇ ਕੀਤੀ ਕਾਲ:
ਵਾਰਦਾਤ ਦੇ ਤੁਰੰਤ ਬਾਅਦ, ਪ੍ਰਭਜੋਤ ਨੇ 112 ਐਮਰਜੈਂਸੀ ਨੰਬਰ 'ਤੇ ਕਾਲ ਕਰਕੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮਿਲਦਿਆਂ ਹੀ ਸਬ ਇੰਸਪੈਕਟਰ ਜਗਸੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਾਰੀ ਘਟਨਾ ਦੀ ਜਾਂਚ ਕੀਤੀ।
ਮੌਕੇ 'ਤੇ ਜਾਂਚ ਅਤੇ ਸੀ.ਸੀ.ਟੀ.ਵੀ. ਫੁੱਟੇਜ ਚੈੱਕ:
ਪੁਲਸ ਨੇ ਮੌਕੇ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਵੀ ਕੀਤੀ, ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਮੌਕੇ 'ਤੇ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ, ਪਰ ਅਜੇ ਤੱਕ ਲੁਟੇਰਿਆਂ ਬਾਰੇ ਕੋਈ ਥੋਸ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਪ੍ਰਭਜੋਤ ਨੂੰ ਕਿਹਾ ਗਿਆ ਕਿ ਉਹ ਸਬੰਧਿਤ ਥਾਣੇ ਵਿਚ ਲਿਖਤੀ ਸ਼ਿਕਾਇਤ ਦੇਵੇ ਤਾਂ ਜੋ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਪੁਲਸ ਅਧਿਕਾਰੀਆਂ ਨੇ ਯਕੀਨ ਦਿਵਾਇਆ ਕਿ ਵਾਰਦਾਤ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ ਖ਼ੁਸ਼ਖ਼ਬਰੀ! Account 'ਚ ਆਉਣਗੇ ਇੰਨੇ ਰੁਪਏ
ਨਗਰ ਵਾਸੀਆਂ 'ਚ ਡਰ ਦਾ ਮਾਹੌਲ
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਾਸੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਪੈਟਰੋਲਿੰਗ ਵਧਾਈ ਜਾਵੇ, ਖਾਸ ਕਰਕੇ ਸਕੂਲ ਜਾਂ ਟਿਊਸ਼ਨ ਜਾਣ ਵਾਲੀਆਂ ਬੱਚੀਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ। ਇਹ ਵਾਰਦਾਤ ਸਾਬਤ ਕਰਦੀ ਹੈ ਕਿ ਸ਼ਹਿਰ ਵਿਚ ਲੁਟੇਰਿਆਂ ਦੇ ਹੌਂਸਲੇ ਕਿੰਨੇ ਵਧੇ ਹੋਏ ਹਨ। ਪੁਲਸ ਨੂੰ ਜ਼ਰੂਰੀ ਹੈ ਕਿ ਉਹ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਗੰਭੀਰਤਾ ਨਾਲ ਕਾਰਵਾਈ ਕਰੇ। ਦਿਨ ਦਿਹਾੜੇ ਲੁਟ ਦੇ ਮਾਮਲੇ ਦਰਸਾਉਂਦੇ ਹਨ ਕਿ ਨੌਜਵਾਨ ਲੜਕੀਆਂ ਦੀ ਸੁਰੱਖਿਆ ਲਈ ਹੋਰ ਕੜੇ ਕਦਮ ਚੁੱਕਣ ਦੀ ਲੋੜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚੋਂ ਸ਼ੱਕੀ ਹਾਲਾਤ ਵਿਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਿਹਾ ਪੁੱਤ ਦਾ ਕਤਲ ਹੋਇਆ
NEXT STORY