ਦੀਨਾਨਗਰ (ਹਰਜਿੰਦਰ ਗੋਰਾਇਆ)- ਚੋਰਾਂ ਨੇ ਦੇਰ ਰਾਤ ਸਥਾਨਕ ਥਾਣੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਇਕ ਕਲੀਨਿਕ ਨੂੰ ਨਿਸ਼ਾਨਾ ਬਣਾ ਕੇ ਵੱਡੀ ਮਾਤਰਾ 'ਚ ਨਕਦੀ ਅਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਲੱਖਾਂ ਰੁਪਏ ਦਾ ਸਮਾਨ ਚੋਰੀ ਹੋਣ ਦਾ ਖਦਸਾ ਜਤਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕਲੀਨਿਕ ਬਹਿਰਾਮਪੁਰ ਰੋਡ 'ਤੇ ਸਥਿਤ ਹੈ। ਬੀਤੀ ਰਾਤ ਕਰੀਬ 10.45 ਵਜੇ ਚੋਰਾਂ ਨੇ ਦੁਕਾਨ ਦੀ ਛੱਤ ਨੇੜੇ ਲੱਗੀ ਗਰਿੱਲ ਦੇ ਸ਼ੀਸ਼ੇ ਤੋੜ ਕੇ ਐਲ.ਸੀ.ਡੀ., ਡੀ.ਵੀ.ਆਰ., ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਦੂਜੇ ਪਾਸੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਦੀਨਾਨਗਰ ਅੰਦਰ ਨਿੱਤ ਦਿਨ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ।
2 ਨੌਜਵਾਨਾਂ ਦੀ ਹੱਤਿਆ ਕਰਨ ਵਾਲਾ ਮਨੀ ਮਿੱਠਾਪੁਰੀਆ ਨੋਇਡਾ ਤੋਂ ਗ੍ਰਿਫ਼ਤਾਰ
NEXT STORY