ਜਲੰਧਰ (ਵਰੁਣ) – ਲਾਡੋਵਾਲੀ ਰੋਡ ’ਤੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰੇ ਪੈਦਲ ਜਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਫ਼ਰਾਰ ਹੋ ਗਏ। ਔਰਤ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਵੀ ਕੀਤੀ ਪਰ ਮੁਲਜ਼ਮ ਕਾਫੀ ਸਪੀਡ ਨਾਲ ਭੱਜ ਨਿਕਲੇ। ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨੀਲਮ ਪਤਨੀ ਰਮੇਸ਼ ਕੁਮਾਰ ਨਿਵਾਸੀ ਲਾਡੋਵਾਲੀ ਰੋਡ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਕਿਸੇ ਕੰਮ ਕਾਰਨ ਪੈਦਲ ਹੀ ਲਾਡੋਵਾਲੀ ਰੋਡ ਤੋਂ ਨਿਕਲ ਰਹੀ ਸੀ ਕਿ ਪਿੱਛਿਓਂ ਆਏ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੀਆਂ ਵਾਲੀਆਂ ਲੁੱਟ ਲਈਆਂ ਅਤੇ ਫ਼ਰਾਰ ਹੋ ਗਏ। ਔਰਤ ਨੇ ਕਿਹਾ ਕਿ ਉਸ ਨੇ ਰੌਲਾ ਪਾਇਆ ਅਤੇ ਲੁਟੇਰਿਆਂ ਦੇ ਪਿੱਛੇ ਵੀ ਭੱਜੀ ਪਰ ਮੁਲਜ਼ਮ ਕਾਫੀ ਤੇਜ਼ੀ ਨਾਲ ਮੋਟਰਸਾਈਕਲ ਫਰਾਰ ਹੋ ਗਏ। ਕੁਝ ਰਾਹਗੀਰਾਂ ਨੇ ਵੀ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਹੱਥ ਨਹੀਂ ਆਏ।
ਵਾਰਦਾਤ ਸਬੰਧੀ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਦੇ ਬਾਅਦ ਏ. ਐੱਸ. ਆਈ. ਬਲਵਿੰਦਰ ਸਿੰਘ ਮੌਕੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਲੁਟੇਰਿਆਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਜਲਦ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵਿਹਲੇ ਰਹਿਣ ਦੇ ਮੁਕਾਬਲੇ ’ਚ ਲਵਪ੍ਰੀਤ ਅਤੇ ਸਤਵੀਰ ਸਿੰਘ ਨੂੰ ਪਹਿਲਾ ਅਤੇ ਦੂਸਰਾ ਸਥਾਨ
NEXT STORY