ਲੁਧਿਆਣਾ (ਗੌਤਮ)- ਪੱਖੋਵਾਲ ਰੋਡ ਵਿਖੇ ਸਥਿਤ ਬਸੰਤ ਐਵੇਨਿਊ ਕੋਲ ਤੇਜ਼ਧਾਰ ਹਥਿਆਰਾਂ ਨਾਲ ਲੈਸ 2 ਨੌਜਵਾਨਾਂ ਨੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਤੋਂ ਨਕਦੀ ਅਤੇ ਮੋਟਰਸਾਈਕਲ ਖੋਹ ਲਿਆ। ਜਦੋਂ ਮੋਟਰਸਾਈਕਲ ਸਵਾਰ ਨੇ ਬਚਾਅ ਲਈ ਰੌਲਾ ਪਾਉਣ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਫਰਾਰ ਹੋ ਗਏ। ਸ਼ਿਕਾਇਤ ਮਿਲਣ ’ਤੇ ਥਾਣਾ ਸਦਰ ਦੀ ਪੁਲਸ ਨੇ ਕੇਸ ਦਰਜ ਕਰ ਲਿਆ। ਪੁਲਸ ਨੇ ਜੱਸੀਆਂ ਰੋਡ ਦੇ ਰਹਿਣ ਵਾਲੇ ਰਣਜੀਤ ਕੁਮਾਰ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ।
ਪੁਲਸ ਨੂੰ ਦਿੱਤੇ ਬਿਆਨ ’ਚ ਰਣਜੀਤ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਪ੍ਰਭੂ ਜੀ ਚੌਕ ਦੇ ਕੋਲ ਐਕਸਟੈਂਸ਼ਨ ਰਸਤੇ ਪੱਜਾ ਤਾਂ ਉਥੇ ਖੜ੍ਹੇ 2 ਨੌਜਵਾਨਾਂ ਨੇ ਉਸ ਨੂੰ ਇਸ਼ਾਰਾ ਕਰ ਕੇ ਰੋਕ ਲਿਆ। ਜਦੋਂ ਉਹ ਰੁਕਿਆ ਤਾਂ ਉਕਤ ਲੋਕਾਂ ਨੇ ਦਾਤਰ ਨਾਲ ਉਸ ’ਤੇ ਵਾਰ ਕਰ ਕੇ ਜ਼ਖਮੀ ਕਰ ਦਿੱਤਾ। ਨੌਜਵਾਨਾਂ ਨੇ ਜ਼ਬਰਦਸਤੀ ਉਸ ਤੋਂ 26 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਟਰਸਾਈਕਲ ਖੋਹ ਲਿਆ ਅਤੇ ਧਮਕਾਉਂਦੇ ਹੋਏ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ, ਤਾਂ ਕਿ ਮੁਲਜ਼ਮਾਂ ਦੀ ਪਛਾਣ ਹੋ ਸਕੇ।
ਪੈਸੇ ਵਾਪਸ ਨਾ ਕਰਨ 'ਤੇ ਧਮਕੀਆਂ ਦੇਣ ਵਾਲੇ 2 ਲੋਕਾਂ ਖ਼ਿਲਾਫ਼ ਕੇਸ ਦਰਜ
NEXT STORY