ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਸ਼ਰਾਬ ਦੇ ਠੇਕੇ ਤੋਂ ਨਕਦੀ ਤੇ ਸ਼ਰਾਬ ਦੀਆਂ ਬੋਤਲਾਂ ਲੁੱਟਣ ਵਾਲੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨਵੀਨ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੰਦੀਪ ਛੀਨਾ ਨੇ ਦੱਸਿਆ ਕਿ ਉਹ ਵੈਸਟ ਇਲਾਕੇ ਵਿਚ ਸ਼ਰਾਬ ਦੇ ਠੇਕੇ ਦੀ ਕੰਪਨੀ ਦਾ ਇੰਚਾਰਜ ਹੈ।
ਸ਼ਿਕਾਇਤਕਰਤਾ ਮੁਤਾਬਕ ਬੀਤੀ ਰਾਤ ਪੀ. ਏ. ਯੂ. ਕੰਪਲੈਕਸ ਦੇ ਸ਼ਰਾਬ ਦੇ ਠੇਕੇ 'ਤੇ ਬੁਲੇਟ ਮੋਟਰਸਾਈਕਲਾਂ ਤੇ ਐਕਟਿਵਾ 'ਤੇ ਸਵਾਰ ਹੋ ਕੇ ਕੁਝ ਅਣਪਛਾਤੇ ਵਿਅਕਤੀ ਲੋਹੇ ਦਾ ਦਾਤ ਲੈ ਕੇ ਆਏ, ਜਿਨ੍ਹਾਂ ਨੇ ਸ਼ਰਾਬ ਦੇ ਠੇਕੇ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਨਕਦੀ ਤੇ ਸ਼ਰਾਬ ਦੀਆਂ ਬੋਤਲਾਂ ਲੁੱਟ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਵੇਂ ਸਾਲ ਦੀ ਸ਼ੁਰੂਆਤ ਨਾਲ ਫਰੀਦਕੋਟ ਪੁਲਸ ਹੋਈ ਹੋਰ ਹਾਈਟੈਕ
NEXT STORY