ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਦੇ ਨੇੜਲੇ ਪਿੰਡ ਤਿਊੜ ਵਿਚ ਬੀਤੀ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਅਣਪਛਾਤੇ ਲੁਟੇਰਿਆਂ ਨੇ ਪਿੰਡ ਦੇ ਕਰਿਆਨੇ ਦੇ ਦੁਕਾਨਦਾਰ ਮੁਕੇਸ਼ ਕੁਮਾਰ 'ਤੇ ਜਾਨਲੇਵਾ ਹਮਲਾ ਕਰਕੇ ਦੁਕਾਨ ਵਿਚੋਂ 50 ਹਜ਼ਾਰ ਦੀ ਨਕਦੀ ਲੁੱਟ ਲਈ ਅਤੇ ਉਸਨੂੰ ਅਧਮਰੀ ਹਾਲਤ ਵਿਚ ਛੱਡ ਕੇ ਫਰਾਰ ਹੋ ਗਏ | ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ 'ਤੇ ਹਿਸਾਬ ਕਿਤਾਬ ਕਰ ਰਿਹਾ ਸੀ ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੂੰਹ ਢੱਕ ਕੇ ਦੁਕਾਨ ਵਿਚ ਦਾਖ਼ਲ ਹੋਏ। ਸ਼ੁਰੂ ਵਿਚ ਉਨ੍ਹਾਂ ਨੇ ਖਰੀਦਦਾਰੀ ਦਾ ਡਰਾਮਾ ਕੀਤਾ ਪਰ ਕੁਝ ਪਲਾਂ ਬਾਅਦ ਹਥਿਆਰਾਂ ਦੀ ਨੋਕ 'ਤੇ ਨਕਦੀ ਦੀ ਮੰਗ ਕੀਤੀ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਬੇਰਹਿਮੀ ਨਾਲ ਕੁਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਮਲਾਵਰ ਦੁਕਾਨ ਦੇ ਕਾਊਂਟਰ ਵਿਚੋਂ ਲਗਭਗ 50 ਹਜ਼ਾਰ ਨਕਦੀ ਲੈ ਕੇ ਮੌਕੇ ਤੋਂ ਭੱਜ ਗਏ।
ਹੈਰਾਨੀ ਦੀ ਗੱਲ ਇਹ ਹੈ ਕਿ ਜਲਦੀ ਵਿਚ ਫਰਾਰ ਹੋਣ ਦੌਰਾਨ ਲੁਟੇਰੇ ਆਪਣਾ ਇੱਕ ਮੋਟਰਸਾਈਕਲ ਵੀ ਮੌਕੇ 'ਤੇ ਹੀ ਛੱਡ ਗਏ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮੋਟਰਸਾਈਕਲ ਦੀ ਰਜਿਸਟਰੇਸ਼ਨ ਨੰਬਰ ਪਲੇਟ ਦੇ ਆਧਾਰ 'ਤੇ ਪੁਲਸ ਨੂੰ ਦੋਸ਼ੀਆਂ ਤੱਕ ਪਹੁੰਚਣ ਵਿਚ ਮਦਦ ਮਿਲ ਸਕਦੀ ਹੈ । ਜ਼ਖਮੀ ਮੁਕੇਸ਼ ਕੁਮਾਰ ਨੂੰ ਤੁਰੰਤ ਸਰਕਾਰੀ ਹਸਪਤਾਲ ਖਰੜ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਜਾਰੀ ਹੈ। ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਥਾਣਾ ਸਦਰ ਖਰੜ ਦੇ ਮੁੱਖ ਮੁਨਸ਼ੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ।
ਸ਼ੁਭਮਨ ਗਿੱਲ ਪੁੱਜਾ ਆਪਣੇ ਜੱਦੀ ਪਿੰਡ ਜੈਮਲਵਾਲਾ; ਬੱਚਿਆਂ ਨੂੰ ਵੰਡੀਆਂ ਕਿੱਟਾਂ ਤੇ ਸਿਖਾਏ ਕ੍ਰਿਕਟ ਦੇ ਗੁਰ
NEXT STORY