ਅੰਮ੍ਰਿਤਸਰ (ਜਸ਼ਨ) : ਮਾਹਲ ਬਾਈਪਾਸ ਨੇੜੇ ਸ਼ਾਮ ਸਾਢੇ 4 ਵਜੇ 2 ਕਾਰਾਂ 'ਚ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਬਖਤਾਵਰ ਸਿੰਘ ਨਾਂ ਦੇ ਨੌਜਵਾਨ ਤੋਂ 62 ਲੱਖ ਰੁਪਏ ਲੁੱਟ ਲਏ। ਘਟਨਾ ਪੂਰੀ ਤਰ੍ਹਾਂ ਫ਼ਿਲਮੀ ਅੰਦਾਜ਼ 'ਚ ਵਾਪਰੀ। ਲੁਟੇਰਿਆਂ ਨੇ ਪਹਿਲਾਂ ਪੀੜਤ ਦੀ ਕਾਰ ਦਾ ਪਿੱਛਾ ਕੀਤਾ ਅਤੇ ਜਦੋਂ ਉਹ ਬਾਈਪਾਸ ਨੇੜੇ ਸੁੰਨਸਾਨ ਜਗ੍ਹਾ ’ਤੇ ਪਹੁੰਚਿਆ ਤਾਂ ਲੁਟੇਰਿਆਂ ਨੇ ਉਸ ਦੀ ਕਾਰ ਅੱਗੇ ਆਪਣੀ ਕਾਰ ਲਗਾ ਕੇ ਉਸ ਨੂੰ ਰੋਕ ਕੇ ਪਿਸਤੌਲ ਤਾਣ ਕੇ ਰਕਮ ਲੁੱਟ ਲਈ।
ਇਹ ਵੀ ਪੜ੍ਹੋ : ਫ਼ਿਲਮੀ ਅੰਦਾਜ਼ ’ਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਨੌਜਵਾਨ ਕਾਰ ਚਾਲਕ ਤੋਂ ਸਾਢੇ 22 ਲੱਖ ਲੁੱਟ ਕੇ ਫਰਾਰ
ਪਤਾ ਲੱਗਾ ਹੈ ਕਿ ਇਹ ਨੌਜਵਾਨ ਉਕਤ 62 ਲੱਖ ਰੁਪਏ ਬੈਂਕ ਦੇ ਲਾਕਰ 'ਚੋਂ ਕਢਵਾ ਕੇ ਘਰ ਲਿਜਾ ਰਿਹਾ ਸੀ। ਖਾਸ ਗੱਲ ਇਹ ਹੈ ਕਿ ਪੀੜਤ ਬਖਤਾਵਰ ਮੀਡੀਆ ਦੇ ਸਾਹਮਣੇ ਆਉਣ ਲਈ ਤਿਆਰ ਨਹੀਂ ਹੈ, ਜਿਸ ਕਾਰਨ ਪੁਲਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ। ਥਾਣਾ ਕੰਟੋਨਮੈਂਟ ਦੀ ਪੁਲਸ ਨੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਹਿੰਦੀ ਲੱਥਣ ਤੋਂ ਪਹਿਲਾਂ ਨਵ-ਵਿਆਹੁਤਾ ਚੜ੍ਹੀ ਦਾਜ ਦੀ ਬਲੀ, ਪਤੀ ਤੇ ਸੱਸ-ਸਹੁਰੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ
ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸਰਬਜੀਤ ਸਿੰਘ ਬਾਜਵਾ, ਸੀਆਈਏ ਸਟਾਫ਼ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਥਾਣਾ ਇੰਚਾਰਜ ਹਰਿੰਦਰ ਸਿੰਘ ਮੌਕੇ ’ਤੇ ਪੁੱਜੇ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਸ ਆਲੇ-ਦੁਆਲੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਸਿਮਰਤ ਕੌਰ ਬਾਦਲ ਦੀ ਅਮਿਤ ਸ਼ਾਹ ਨੂੰ ਅਪੀਲ; PM ਮੋਦੀ ਦਾ ਵਾਅਦਾ ਕਰਵਾਇਆ ਯਾਦ
NEXT STORY