ਮੋਗਾ (ਕਸ਼ਿਸ਼) : ਮੋਗਾ ਪੁਲਸ ਵੱਲੋ ਕੀਤੀ ਗਈ ਸਖਤੀ ਦੇ ਬਾਵਜੂਦ ਸ਼ਹਿਰ ਵਿੱਚ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਮੋਗਾ ਦੇ ਬਹੋਨਾ ਰੋਡ ਦਾ ਹੈ ਜਿੱਥੇ ਇੱਕ ਮੋਟਰਸਾਈਕਲ ਸਵਾਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਕਰਕੇ ਦੇਰ ਰਾਤ ਆਪਣੇ ਘਰ ਪਰਤ ਰਿਹਾ ਸੀ ਤਾਂ ਬਹੋਨਾ ਰੋਡ ਤੇ ਮੋਟਰਸਾਈਕਲ ਸਵਾਰ ਨੱਕਾਬ ਪੋਸ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਕੋਲੋਂ ਮੋਟਰਸਾਈਕਲ ਨਕਦੀ ਅਤੇ ਫੋਨ ਲੈ ਕੇ ਲੁਟੇਰੇ ਫਰਾਰ ਹੋ ਗਏ। ਪੀੜਿਤ ਵਿਅਕਤੀ ਨੂੰ ਮੋਗਾ ਦੇ ਨਿਜੀ ਹਸਪਤਾਲ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਚਾਰ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ।
ਜਾਣਕਾਰੀ ਦਿੰਦਿਆਂ ਹੋਇਆਂ ਪੀੜਿਤ ਵਿਅਕਤੀ ਰਛਪਾਲ ਸਿੰਘ ਵਾਸੀ ਰਾਮ ਬਾਉਲੀ ਬਹੋਨਾ ਨੇ ਕਿਹਾ ਕਿ ਉਹ ਨੇਸਲੇ ਫੈਕਟਰੀ 'ਚ ਕੰਮ ਕਰਦਾ ਹੈ ਅਤੇ ਜਦੋਂ ਆਪਣੀ ਡਿਊਟੀ ਖਤਮ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਬਹੋਨਾ ਰੋਡ ਨੇੜੇ ਬਣੀ ਈਦਗਾਹ ਕੋਲ 6 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਜਦੋਂ ਉਨ੍ਹਾਂ ਨੇ ਲੁੱਟ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਜਿਸ 'ਤੇ ਉਨ੍ਹਾਂ ਨੇ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬਾਂਹ ਤੋੜ ਦਿੱਤੀ ਤੇ ਉਸ ਦੀ ਜੇਬ ਵਿੱਚੋਂ ਨਕਦੀ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਖੋਹ ਕੇ ਉਹ ਮੌਕੇ ਤੋਂ ਫਰਾਰ ਹੋ ਗਏ। ਰਛਪਾਲ ਸਿੰਘ ਨੇ ਕਿਹਾ ਕਿ ਉਸ ਨੇ ਬੜੀ ਮੁਸ਼ਕਲ ਨਾਲ ਲਹੂ-ਲੁਹਾਨ ਹਾਲਤ ਵਿੱਚ ਘਰ ਪਹੁੰਚਿਆ। ਪਰਿਵਾਰ ਨੇ ਤੁਰੰਤ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਡੀਐੱਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਰਛਪਾਲ ਸਿੰਘ ਨਾਮ ਦਾ ਵਿਅਕਤੀ ਜੋ ਕਿ ਨੈਸਲੇ ਫੈਕਟਰੀ ਵਿੱਚੋਂ ਕੰਮ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ 6 ਵਿਅਕਤੀਆਂ ਨੇ ਉਸ ਨੂੰ ਬਹੋਨਾ ਤੇ ਰਸਤੇ ਵਿੱਚ ਰੋਕ ਕੇ ਉਸ ਨਾਲ ਉਸਦੀ ਕੁੱਟਮਾਰ ਕੀਤੀ ਸੀ ਅਤੇ ਉਸ ਦੀ ਬਾਂਹ ਤੋੜ ਦਿੱਤੀ ਅਤੇ ਉਸ ਕੋਲੋਂ ਉਸਦਾ ਮੋਟਰਸਾਈਕਲ, ਮੋਬਾਇਲ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੋ ਵਿਅਕਤੀਆ ਦੀ ਤਲਾਸ਼ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ ਤੇ ਇਹਨਾਂ ਕੋਲੋਂ ਖੋਹ ਕੀਤੇ ਗਏ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਚਾਰਾਂ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ ਬੱਧਨੀ ਕਲਾ, ਪਰਮਿੰਦਰ ਸਿੰਘ ਬੱਧਨੀ ਕਲਾ,ਸਿੰਦਰਪਾਲ ਸਿੰਘ ਨੇੜੇ ਅਕਾਲਸਰ ਗੁਰਦੁਆਰਾ ਸਾਹਿਬ ਮੋਗਾ, ਬਾਜ ਸਿੰਘ ਬੱਧਨੀ ਕਲਾ ਨਾਲ ਸੰਬੰਧਿਤ ਹਨ। ਡੀਐੱਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਫੜੇ ਗਏ ਵਿਅਕਤੀਆਂ ਵਿੱਚੋਂ ਕੁਲਦੀਪ ਸਿੰਘ ਉੱਪਰ ਪਹਿਲਾਂ ਵੀ ਇੱਕ ਐੱਨਡੀਪੀਐੱਸ ਐਕਟ ਤਹਿਤ ਥਾਣਾ ਬੱਧਨੀ ਕਲਾ ਵਿਚ ਮਾਮਲਾ ਦਰਜ ਹੈ। ਇਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਪੁੱਛਗਿਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ ਤੇ ਗ੍ਰਨੇਡ ਹਮਲੇ ਬਾਰੇ ਪੁਲਸ ਦਾ ਖ਼ੁਲਾਸਾ , ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY