ਲੁਧਿਆਣਾ (ਰਾਜ) : ਸ਼ਹਿਰ ’ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੇ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਹੀ ਲੁੱਟ ਲਿਆ। ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੁਲਸ ਮੁਲਾਜ਼ਮ ਤੋਂ ਪਰਸ ਅਤੇ ਮੋਬਾਈਲ ਖੋਹ ਲਿਆ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ ਪਰਚਾ ਦਰਜ ਕੀਤਾ ਹੈ। ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਮੁਲਾਜ਼ਮ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ
30 ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਗਿਆ ਸੀ। ਉਹ ਦੇਰ ਰਾਤ ਲੁਧਿਆਣਾ ਵਾਪਸ ਆਏ ਸਨ। ਇਸ ਦੌਰਾਨ ਜਦੋਂ ਉਹ ਆਪਣੇ ਘਰ ਵਾਪਸ ਜਾ ਰਹੇ ਸਨ ਤਾਂ ਦੇਵ ਹਸਪਤਾਲ ਨੇੜੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਹਥਿਆਰ ਦੇ ਜ਼ੋਰ ’ਤੇ ਉਸ ਤੋਂ ਪਰਸ ਅਤੇ ਮੋਬਾਈਲ ਖੋਹ ਲਿਆ। ਉਸ ਦੇ ਪਰਸ ’ਚ 5 ਹਜ਼ਾਰ ਰੁਪਏ, ਏ. ਟੀ. ਐੱਮ. ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪੰਜਾਬ ਪੁਲਸ ਦਾ ਆਈ. ਕਾਰਡ ਵੀ ਸੀ। ਉਧਰ, ਪੁਲਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਸਿੱਖਿਆ ਵਿਭਾਗ ਦੀ ਸਖ਼ਤ ਚੇਤਾਵਨੀ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ
NEXT STORY