ਚੰਡੀਗੜ੍ਹ (ਰਾਜਿੰਦਰ) : ਸ਼ਹਿਰ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਕਾਰਨ ਯੂ. ਟੀ. ਪ੍ਰਸ਼ਾਸਨ ਨੇ ਵੀ ਫਿਰ ਤੋਂ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਭ ਤੋਂ ਪਹਿਲਾਂ ਸੈਰ-ਸਪਾਟੇ ਵਾਲੇ ਸਥਾਨਾਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ, ਕਿਉਂਕਿ ਇਨ੍ਹਾਂ ਸਥਾਨਾਂ ’ਤੇ ਹੀ ਲੋਕਾਂ ਦੀ ਸਭ ਤੋਂ ਜ਼ਿਆਦਾ ਭੀੜ ਲੱਗ ਰਹੀ ਹੈ। ਸੋਮਵਾਰ ਨੂੰ ਰਾਕ ਗਾਰਡਨ ਅਤੇ ਬਰਡ ਪਾਰਕ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੰਗਲਵਾਰ ਤੋਂ ਇਹ ਹੁਕਮ ਲਾਗੂ ਹੋ ਜਾਣਗੇ, ਜੋ ਅਗਲੇ ਹੁਕਮਾਂ ਤੱਕ ਪ੍ਰਭਾਵ ’ਚ ਰਹਿਣਗੇ। ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ’ਚ ਵਾਰ ਰੂਮ ਦੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਲਿਆ ਗਿਆ। ਸਲਾਹਕਾਰ ਨੇ ਜਾਰੀ ਹੁਕਮਾਂ ’ਚ ਕਿਹਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ’ਤੇ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਦੇ ਸੈਕਸ਼ਨ-51 ਤੋਂ 60 ਅਤੇ ਆਈ. ਪੀ. ਸੀ. ਦੇ ਸੈਕਸ਼ਨ-188 ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਦੱਸਣਯੋਗ ਹੈ ਕਿ ਰਾਕ ਗਾਰਡਨ, ਬਰਡ ਪਾਰਕ ਅਤੇ ਸੁਖਨਾ ਝੀਲ ’ਤੇ ਹੀ ਜ਼ਿਆਦਾ ਭੀੜ ਹੋ ਰਹੀ ਸੀ ਅਤੇ ਇਸ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ ਸੀ। ਖ਼ਾਸ ਕਰ ਕੇ ਵੀਕੈਂਡ ’ਤੇ ਇਨ੍ਹਾਂ ਤਿੰਨੋਂ ਟੂਰਿਸਟ ਸਥਾਨਾਂ ’ਤੇ ਲੋਕਾਂ ਦੀ ਭਾਰੀ ਭੀੜ ਲੱਗ ਰਹੀ ਸੀ। ਇਹੀ ਕਾਰਨ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਤੋਂ ਸ਼ਨੀਵਾਰ ਸੁਖਨਾ ਝੀਲ ਨੂੰ ਦਿਨ ’ਚ ਬੰਦ ਕਰਨ ਦਾ ਫ਼ੈਸਲਾ ਲਿਆ ਸੀ ਅਤੇ ਸਿਰਫ਼ ਸਵੇਰੇ ਅਤੇ ਸ਼ਾਮ ਨੂੰ ਸੈਰ ਦੀ ਆਗਿਆ ਦਿੱਤੀ ਗਈ ਹੈ। ਐਤਵਾਰ ਨੂੰ ਵੀ ਪੂਰਾ ਦਿਨ ਸੁਖਨਾ ਝੀਲ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਸੀ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਪ੍ਰਸ਼ਾਸਕ ਨੇ ਵੱਧਦੇ ਮਾਮਲਿਆਂ ’ਤੇ ਪ੍ਰਗਟਾਈ ਚਿੰਤਾ
ਇਸ ਤੋਂ ਪਹਿਲਾਂ ਬੈਠਕ ’ਚ ਪ੍ਰਸ਼ਾਸਕ ਪੁਰੋਹਿਤ ਨੇ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਨਾਲ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ’ਤੇ ਚਿੰਤਾ ਵੀ ਪ੍ਰਗਟਾਈ। ਹਾਲਾਤ ਦੀ ਸਮੀਖਿਆ ਤੋਂ ਬਾਅਦ ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ’ਚ ਉਚਿਤ ਆਕਸੀਜਨ ਦੀ ਸਪਲਾਈ ਅਤੇ ਬਿਸਤਰਿਆਂ ਦੀ ਉਪਲੱਬਧਤਾ ਨੂੰ ਯਕੀਨੀ ਕਰਨ। ਕੋਰੋਨਾ ਵਾਇਰਸ ਦੇ ਮਾਮਲਿਆਂ ’ਤੇ ਕਾਬੂ ਪਾਉਣ ਲਈ ਟੀਕਾਕਰਨ ’ਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਸਹੁਰੇ ਘਰ ਸ਼ੱਕੀ ਹਾਲਾਤ 'ਚ ਗਰਭਵਤੀ ਵਿਆਹੁਤਾ ਦੀ ਮੌਤ, ਜ਼ਮੀਨ 'ਤੇ ਧੀ ਦੀ ਲਾਸ਼ ਦੇਖ ਫਟਿਆ ਪਿਓ ਦਾ ਕਾਲਜਾ
ਦਵਾਈਆਂ ਦਾ ਬਫ਼ਰ ਸਟਾਕ ਉਪਲੱਬਧ
ਸਿਹਤ ਸਕੱਤਰ ਯਸ਼ਪਾਲ ਗਰਗ ਨੇ ਦੱਸਿਆ ਕਿ ਵਿਭਾਗ ਕੋਲ ਪਹਿਲਾਂ ਤੋਂ ਹੀ ਜ਼ਰੂਰੀ ਦਵਾਈਆਂ ਦਾ ਬਫ਼ਰ ਸਟਾਕ ਹੈ। ਨਾਲ ਹੀ 53.8 ਮੀਟ੍ਰਿਕ ਟਨ ਆਕਸੀਜਨ ਉਪਲੱਬਧ ਹੈ, ਜੋ ਜ਼ਰੂਰਤ ਤੋਂ ਜ਼ਿਆਦਾ ਹੈ। ਸ਼ਹਿਰ ’ਚ ਕਿਸ਼ੋਰ ਅਤੇ ਹੋਰ ਵਰਗਾਂ ਲਈ ਵੈਕਸੀਨ ਦੀ ਕੋਈ ਕਮੀ ਨਹੀਂ ਹੈ।
ਜ਼ਿਲ੍ਹਾ ਅਦਾਲਤ ’ਚ ਫਿਜ਼ੀਕਲ ਕੋਰਟਾਂ ਬੰਦ ਨਹੀਂ ਹੋਣਗੀਆਂ
ਕੋਰੋਨਾ ਇਨਫੈਕਸ਼ਨ ਦੇ ਕੇਸਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਸੋਮਵਾਰ ਨੂੰ ਇਕ ਅਹਿਮ ਮੀਟਿੰਗ ਬੁਲਾਈ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਤਾਂ 14 ਜਨਵਰੀ ਤੱਕ ਵਰਚੁਅਲ ਭਾਵ ਆਨਲਾਈਨ ਹੀਅਰਿੰਗ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਜ਼ਿਲ੍ਹਾ ਅਦਾਲਤ ਨੇ ਅਜੇ ਫਿਜ਼ੀਕਲ ਕੋਰਟਾਂ ਬੰਦ ਕਰਨ ’ਤੇ ਕੋਈ ਫ਼ੈਸਲਾ ਨਹੀਂ ਲਿਆ ਹੈ। ਇਸ ਸਬੰਧੀ ਮੰਗਲਵਾਰ ਨੂੰ ਡਿਸਟ੍ਰਿਕਟ ਐਂਡ ਸੈਸ਼ਨਸ ਜੱਜ ਗੁਰਬੀਰ ਸਿੰਘ ਅਤੇ ਬਾਰ ਐਸੋਸੀਏਸ਼ਨ ਵਿਚਕਾਰ ਬੈਠਕ ਹੋਵੇਗੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਐਡਵੋਕੇਟ ਸੁਨੀਲ ਟੋਨੀ ਨੇ ਦੱਸਿਆ ਕਿ ਬੈਠਕ ’ਚ ਵਰਚੁਅਲ ਕੋਰਟਾਂ ਚਲਾਉਣ ਜਾਂ ਫਿਜ਼ੀਕਲ ਹੀਅਰਿੰਗ ਕੀਤੇ ਜਾਣ ਨੂੰ ਲੈ ਕੇ ਫ਼ੈਸਲਾ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੇਸ਼ ’ਚ ਲਗਾਤਾਰ ਪੈਰ ਪਸਾਰ ਰਿਹੈ ਓਮੀਕਰੋਨ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਲੱਗੀਆਂ ਸਖ਼ਤ ਪਾਬੰਦੀਆਂ
NEXT STORY