ਰੂਪਨਗਰ (ਸੈਣੀ) : ਪੂਰੀ ਦੁਨੀਆ 'ਚ ਕਹਿਰ ਕਰਨ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਵੀ ਆਪਣੇ ਲਪੇਟੇ 'ਚ ਲੈ ਲਿਆ ਹੈ। ਪੰਜਾਬ ਦੇ ਰੂਪਨਗਰ ਸ਼ਹਿਰ 'ਚ ਕੋਰੋਨਾ ਵਾਇਰਸ ਦੇ 2 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇੱਥੇ ਪਿੰਡ ਚਤਾਮਲੀ ਦੇ 55 ਸਾਲਾ ਕੋਰੋਨਾ ਪੀੜਤ ਮਰੀਜ਼ ਦੀ ਪਤਨੀ ਅਤੇ 16 ਸਾਲਾ ਬੇਟੇ ਦੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ। ਇਸ ਸਮੇਂ ਕੋਰੋਨਾ ਪੀੜਤ ਦੀ ਪਤਨੀ ਅਤੇ ਬੇਟਾ ਰੂਪਨਗਰ ਦੇ ਸਿਵਲ ਹਸਪਤਾਲ 'ਚ ਆਈਸੋਲੇਟ ਹਨ, ਜਦੋਂ ਕਿ 3 ਸ਼ੱਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਬਾਅਦ ਰੂਪਨਗਰ 'ਚ ਕੋਰੋਨਾ ਵਾਇਰਸ ਦੇ ਕੁੱਲ 3 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਸ ਤੋਂ ਬਅਦ ਪ੍ਰਸ਼ਾਸਨ ਅਤੇ ਜ਼ਿਲੇ ਦੇ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 68 ਹੋਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ, ਦੋਰਾਹਾ 'ਚ ਵੀ ਮਿਲਿਆ ਮਰੀਜ਼
ਬੀਤੇ ਦਿਨੀਂ ਪਹਿਲੇ ਮਰੀਜ਼ ਦੀ ਹੋਈ ਸੀ ਪੁਸ਼ਟੀ
ਥੋੜ੍ਹੇ ਦਿਨ ਪਹਿਲਾਂ ਰੂਪਨਗਰ (ਰੋਪੜ) ਦੇ ਪਿੰਡ ਚਤਾਮਲੀ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਰੋਪੜ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਰੀਜ਼ ਪਾਜ਼ੇਟਿਵ ਪਾਇਆ ਗਿਆ ਸੀ, ਜਿਸ ਨੂੰ ਸ਼ੂਗਰ ਦੀ ਬੀਮਾਰੀ ਕਾਰਨ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਸੀ ਅਤੇ ਮਰੀਜ਼ ਦੇ ਪਰਿਵਾਰ ਦੇ 7 ਮੈਂਬਰ ਹੋਮ ਕੁਆਰੰਟਾਈਨ ਕੀਤੇ ਗਏ ਸਨ, ਜਿਨ੍ਹਾਂ 'ਚੋਂ ਪੀੜਤ ਦੀ ਪਤਨੀ ਅਤੇ ਬੇਟੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਕਹਿਰ, ਪਠਾਨਕੋਟ ਦੀ ਮਹਿਲਾ ਨੇ ਤੋੜਿਆ ਦਮ
ਹਰਭਜਨ ਜਲੰਧਰ 'ਚ 5 ਹਜ਼ਾਰ ਪਰਿਵਾਰਾਂ ਨੂੰ ਵੰਡੇਗਾ ਰਾਸ਼ਨ
NEXT STORY