ਰੋਪੜ- ਰੋਪੜ ਵਿਚ ਸੋਮਵਾਰ ਸੇਵੇਰ ਸੜਕ ਹਾਦਸਾ ਵਾਪਰਨ ਕਰਕੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ ਐਕਸਟੈਨਸ਼ਨ 503 'ਤੇ ਪਿੰਡ ਭਨੁੱਪਲੀ 'ਚ ਵਾਪਰਿਆ। ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ) ਦੀ ਬੱਸ ਨੇ ਹਿਮਾਚਲ ਤੋਂ ਚੰਡੀਗੜ੍ਹ ਆ ਰਹੀ ਸੀ ਕਿ ਸੜਕ ਕੰਢੇ ਖੜ੍ਹੇ 4 ਲੋਕਾਂ ਨੂੰ ਕੁਚਲ ਦਿੱਤਾ। ਜਿਨ੍ਹਾਂ ਵਿੱਚੋਂ ਇਸ ਹਾਦਸੇ ਵਿੱਚ ਇਕ ਮਹਿਲਾ ਅਤੇ ਪੁਰਸ਼ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ
ਇਹ ਹਾਦਸਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵੇਰੇ 7.35 ਵਜੇ ਦੇ ਕਰੀਬ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਤੋਂ ਚੰਡੀਗੜ੍ਹ ਵਾਪਸ ਆ ਰਹੀ ਸੀ. ਟੀ. ਯੂ. ਬੱਸ ਨੇ ਓਵਰਟੇਕ ਕਰਨ ਲਈ ਸਟਾਪ 'ਤੇ ਖੜ੍ਹੇ 4 ਵਿਅਕਤੀਆਂ ਨੂੰ ਰੌਂਦ ਦਿੱਤਾ।
ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼
ਇਸ ਹਾਦਸੇ ਵਿਚ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤੀਜੇ ਦੀ ਹਸਪਤਾਲ 'ਚ ਮੌਤ ਹੋ ਗਈ ਜਦਕਿ ਚੌਥੇ ਨੂੰ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪੀ. ਜੀ. ਆਈ. ਐਮ. ਆਰ. ਰੈਫ਼ਰ ਕਰ ਦਿੱਤਾ ਗਿਆ ਹੈ।
ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਾਲੇਰਕੋਟਲਾ-ਨਾਭਾ-ਪਟਿਆਲਾ ਰੂਟ ’ਤੇ ਬੱਸ ਸੇਵਾ ’ਚ ਸੁਧਾਰ ਦੀ ਮੰਗ
NEXT STORY